ਕੇਂਦਰੀ ਜੇਲ੍ਹ ਪਟਿਆਲਾ ’ਚੋਂ ਚੈਕਿੰਗ ਦੌਰਾਨ 7 ਮੋਬਾਈਲ ਅਤੇ ਜਰਦਾ ਬਰਾਮਦ

Sunday, Apr 26, 2026 - 05:15 PM (IST)

ਕੇਂਦਰੀ ਜੇਲ੍ਹ ਪਟਿਆਲਾ ’ਚੋਂ ਚੈਕਿੰਗ ਦੌਰਾਨ 7 ਮੋਬਾਈਲ ਅਤੇ ਜਰਦਾ ਬਰਾਮਦ

ਪਟਿਆਲਾ (ਬਲਜਿੰਦਰ): ਕੇਂਦਰੀ ਜੇਲ੍ਹ ਪਟਿਆਲਾ ’ਚ ਚਲਾਈ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 7 ਮੋਬਾਈਲ ਫ਼ੋਨ ਅਤੇ ਜਰਦੇ ਦੀਆਂ 28 ਪੁੜੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ’ਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਜੇਲ ਅਧਿਕਾਰੀਆਂ ਦੀਆਂ ਸ਼ਿਕਾਇਤਾਂ ’ਤੇ 5 ਵੱਖ-ਵੱਖ ਮੁਕੱਦਮੇ ਦਰਜ ਕਰਕੇ 10 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਪਹਿਲੇ ਕੇਸ ’ਚ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਦੀ ਸ਼ਿਕਾਇਤ ’ਤੇ ਕੈਦੀ ਮਨਪ੍ਰੀਤ ਸਿੰਘ ਪੁੱਤਰ ਰਵਿੰਦਰ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਮਨਪ੍ਰੀਤ ਪਾਸੋਂ ਇਕ ਟੱਚ ਮੋਬਾਇਲ ਅਤੇ ਬਾਥਰੂਮ ਦੇ ਪਿੱਛੇ ਤੋਂ ਇਕ ਹੋਰ ਫ਼ੋਨ ਮਿਲਿਆ। ਦੂਜੇ ਕੇਸ ’ਚ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਪਾਸੋਂ ਬਿਨਾਂ ਸਿਮ ਤੋਂ ਇਕ ਮੋਬਾਇਲ ਬਰਾਮਦ ਹੋਇਆ।

ਤੀਜੇ ਮਾਮਲੇ ’ਚ ਸਹਾਇਕ ਸੁਪਰਡੈਂਟ ਸਰਤਾਜ ਸਿੰਘ ਦੀ ਸ਼ਿਕਾਇਤ ’ਤੇ ਹਵਾਲਾਤੀ ਇੰਦਰਜੀਤ ਸਿੰਘ, ਕੈਦੀ ਸਾਗਰ ਅਤੇ ਹਵਾਲਾਤੀ ਰਜਿੰਦਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ, ਜਿਨ੍ਹਾਂ ਤੋਂ ਮੋਬਾਇਲ ਅਤੇ ਜਰਦੇ ਦੀਆਂ ਪੁੜੀਆਂ ਮਿਲੀਆਂ। ਚੌਥੇ ਕੇਸ ਵਿਚ ਹਵਾਲਾਤੀ ਸੂਰਜ, ਸਾਗਰ ਗਿਰ, ਰਾਹੁਲ ਅਤੇ ਜਸਪ੍ਰੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਤੋਂ 10 ਪੁੜੀਆਂ ਜਰਦਾ ਅਤੇ ਇਕ ਮੋਬਾਇਲ ਮਿਲਿਆ। ਪੰਜਵੇਂ ਕੇਸ ’ਚ ਸਹਾਇਕ ਸੁਪਰਡੈਂਟ ਰਾਹੁਲ ਚੌਧਰੀ ਦੀ ਸ਼ਿਕਾਇਤ ’ਤੇ ਹਵਾਲਾਤੀ ਨਵਪ੍ਰੀਤ ਸਿੰਘ ਅਤੇ ਮਨੋਜ ਸਿੰਘ ਵਿਰੁੱਧ 308 ਬੀ.ਐਨ.ਐਸ. ਅਤੇ ਪ੍ਰੀਜ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਮੋਬਾਇਲ ਬਰਾਮਦ ਹੋਏ ਹਨ।

ਪੁਲਸ ਅਨੁਸਾਰ ਸ਼ੱਕ ਹੈ ਕਿ ਉਕਤ ਹਵਾਲਾਤੀ ਮੋਬਾਈਲਾਂ ਰਾਹੀਂ ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀਆਂ ਦੀ ਮੰਗ ਕਰਦੇ ਸਨ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


author

Anmol Tagra

Content Editor

Related News