ਸੈਂਟਰਲ ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ, ਹਵਾਲਾਤੀਆਂ ਤੋਂ ਬਰਾਮਦ ਹੋਏ 8 ਮੋਬਾਈਲ
Monday, Nov 10, 2025 - 09:04 AM (IST)
ਲੁਧਿਆਣਾ (ਸਿਆਲ) : ਤਾਜਪੁਰ ਰੋਡ ਸੈਂਟਰਲ ਜੇਲ੍ਹ ਦੀ ਸੁਰੱਖਿਆ ਵਿਵਸਥਾ ਲਾਚਾਰ ਹੁੰਦੀ ਨਜ਼ਰ ਆ ਰਹੀ ਹੈ। ਆਏ ਦਿਨ ਤਲਾਸ਼ੀ ਦੌਰਾਨ ਮੋਬਾਈਲਾਂ ਦਾ ਮਿਲਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਤਲਾਸ਼ੀ ਦੌਰਾਨ 5 ਹਵਾਲਾਤੀਆਂ ਤੋਂ 8 ਮੋਬਾਈਲ ਬਰਾਮਦ ਹੋਣ ’ਤੇ ਪੁਲਸ ਨੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ’ਚ ਨਾਮਜ਼ਦ ਹੋਏ ਕੈਦੀਆਂ ਦੀ ਪਛਾਣ ਫਿਰੋਜ਼ਦੀਨ, ਦੀਪਕ ਕੁਮਾਰ, ਹਰਸ਼ਦੀਪ ਸਿੰਘ, ਕੁਲਵਿੰਦਰ ਸਿੰਘ, ਰੋਮਿਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਮੈਨੇਜਰ ਦੇ ਘਰ ਬਾਹਰ ਹੋਈ ਤਾਬੜਤੋੜ ਫਾਇਰਿੰਗ
10 ਦਿਨਾਂ ਅੰਦਰ ਬਰਾਮਦ ਹੋਏ 25 ਮੋਬਾਈਲ
ਜੇਲ੍ਹ ਅਧਿਕਾਰੀ ਸਮੇਂ-ਸਮੇਂ ਤੇ ਸੁਰੱਖਿਆ ਪ੍ਰਬੰਧਾਂ ਦੇ ਠੋਸ ਦਾਅਵੇ ਕਰਦੇ ਹਨ ਕਿ ਜੇਲ ਦੀ ਸੁਰੱਖਿਆ ਵਿਵਸਥਾ ਐਨੀ ਸਖ਼ਤ ਹੈ ਕਿ ਕੋਈ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਆਖ਼ਿਰ ਕੈਦੀਆਂ ਦੀ ਬੈਰਕਾਂ ਤੱਕ ਮੋਬਾਈਲ ਦਾ ਪਹੁੰਚਣਾ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਨੂੰ ਕਮਜ਼ੋਰ ਸਾਬਿਤ ਕਰ ਰਿਹਾ ਹੈ। ਪਿਛਲੇ 10 ਦਿਨਾਂ ਅੰਦਰ 25 ਮੋਬਾਈਲਾਂ ਦੀ ਬਰਾਮਦਗੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
