ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ''ਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

Wednesday, Oct 08, 2025 - 01:02 PM (IST)

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ''ਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਚੰਡੀਗੜ੍ਹ : ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐੱਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿਚ ਇਕ ਜਨਤਕ ਸੁਣਵਾਈ ਕਰੇਗਾ। ਇਹ ਧਿਆਨ ਦੇਣ ਯੋਗ ਹੈ ਕਿ ਇਹ ਜਨਤਕ ਸੁਣਵਾਈ ਪਹਿਲਾਂ 9 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਸੀ ਪਰ ਹੁਣ ਇਸ ਦੀ ਮਿਤੀ ਤਬਦੀਲ ਕਰਕੇ 14 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ।

ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ 'ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਇਸ ਜਨਤਕ ਸੁਣਵਾਈ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਹੈ।


author

Gurminder Singh

Content Editor

Related News