PM ਮੋਦੀ ਨਾਲ ਗੱਲਬਾਤ ਕਰ ਕੇ ਪੱਕੇ ਕਰਵਾਏ ਜਾਣਗੇ ਬੰਨ੍ਹ: ਕੇਂਦਰੀ ਮੰਤਰੀ ਬਘੇਲ

Tuesday, Sep 16, 2025 - 06:38 PM (IST)

PM ਮੋਦੀ ਨਾਲ ਗੱਲਬਾਤ ਕਰ ਕੇ ਪੱਕੇ ਕਰਵਾਏ ਜਾਣਗੇ ਬੰਨ੍ਹ: ਕੇਂਦਰੀ ਮੰਤਰੀ ਬਘੇਲ

ਮੋਗਾ (ਕਸ਼ਿਸ਼ ਸਿੰਗਲਾ): ਹੜ੍ਹ ਕਾਰਨ ਕਈ ਪੰਜਾਬ ਦੇ ਕਈ ਪਿੰਡ ਲਪੇਟ ਵਿਚ ਆ ਗਏ, ਜਿਸ ਨੂੰ ਲੈ ਕੇ ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਵੱਖ-ਵੱਖ ਪਿੰਡਾਂ ਵਿਚ ਜਾ ਕੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਜਿਸ ਨੂੰ ਲੈ ਕੇ ਅੱਜ ਮੋਗਾ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕੇਂਦਰੀ ਮੰਤਰੀ ਐੱਸ.ਪੀ. ਬਘੇਲ ਨੇ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੋਗਾ ਜ਼ਿਲ੍ਹਾ ਬੀਜੇਪੀ ਦੇ ਪ੍ਰਧਾਨ ਡਾਕਟਰ ਹਰਜੋਤ ਕਮਲ ਅਤੇ ਵਰਕਰ ਮੌਜੂਦ ਸਨ। ਇਸ ਦੌਰਾਨ ਕੇਂਦਰੀ ਮੰਤਰੀ ਨੇ ਪੰਗਤ ਵਿਚ ਬੈਠ ਕੇ ਲੰਗਰ ਵੀ ਖਾਧਾ। 

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ 'ਚ ਦਰਦਨਾਕ ਹਾਦਸਾ! ਇਕ ਸੇਵਾਦਾਰ ਦੀ ਮੌਤ, ਕਈ ਹੋਰ ਜ਼ਖ਼ਮੀ

ਇਸ ਮੌਕੇ ਕੇਂਦਰੀ ਮੰਤਰੀ ਐੱਸ.ਪੀ. ਬਘੇਲ ਨੇ ਕਿਹਾ ਕਿ ਅੱਜ ਅਸੀਂ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ ਹਾਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਾਂ। ਨਰਿੰਦਰ ਮੋਦੀ ਜੀ ਵੱਲੋਂ ਆਦੇਸ਼ ਜਾਰੀ ਕੀਤੇ ਸਨ ਕਿ ਤੁਸੀਂ ਬਾਏ ਰੋਡ ਜਾ ਕੇ ਲੋਕਾਂ ਤੱਕ ਪਹੁੰਚੋ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੋ। ਅੱਜ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਪਹੁੰਚਾਵਾਂਗੇ ਅਤੇ ਜਲਦੀ ਹੀ ਇਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਹਰ ਸਾਲ ਹੜ੍ਹ ਦੀ ਲਪੇਟ ਵਿਚ ਆਉਂਦੇ ਹਨ ਉਨ੍ਹਾਂ ਦਾ ਪੱਕੇ ਤੌਰ 'ਤੇ ਹੱਲ ਕਰਵਾਇਆ ਜਾਵੇ ਤਾਂ ਜੋ ਇਹੋ ਜਿਹੀ ਸਮੱਸਿਆ ਦੁਬਾਰਾ ਨਾ ਹੋਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬੰਨ੍ਹ ਨੂੰ ਪੱਕਾ ਕਰਵਾਉਣ ਲਈ ਵੀ ਪ੍ਰਧਾਨ ਮੰਤਰੀ ਜੀ ਨਾਲ ਗੱਲਬਾਤ ਕੀਤੀ ਜਾਵੇਗੀ। ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸਕੀਮ ਜਿਸ ਦਾ ਖੇਤ ਉਸ ਦੀ ਰੇਤ ਦੇ ਉੱਪਰ ਕਿਹਾ ਕਿ ਉਹ ਰੇਤ ਨਹੀਂ ਉਹ ਤਾਂ ਗਾਰਾ ਹੈ। ਅਗਰ ਰੇਤਾ ਹੀ ਦੇਣਾ ਤਾਂ ਖੱਡਾ ਵਿਚੋਂ ਚੁਕਾਇਆ ਜਾਵੇ। ਇਸ ਤਰ੍ਹਾਂ ਦੀ ਡਰਾਮੇਬਾਜ਼ੀ ਨਾ ਕੀਤੀ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News