ਪਿਛਲੇ ਦਰਵਾਜ਼ੇ ਰਾਹੀਂ ਪੰਜਾਬ ’ਚ ਕੇਂਦਰੀ ਰਾਜ ਲਾਗੂ ਕੀਤਾ ਗਿਆ : ਅਕਾਲੀ ਦਲ

10/13/2021 8:07:35 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਕਰੀਬਨ ਅੱਧੇ ਸੂਬੇ ਦੀ ਵਾਗਡੋਰ ਬੀ. ਐੱਸ. ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜ਼ੇ ਰਾਹੀਂ ਤਕਰੀਬਨ ਅੱਧੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਸੂਬਾ ਅਸਿੱਧੇ ਤੌਰ ’ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਬਦਲ ਗਿਆ ਹੈ। ਪਾਰਟੀ ਨੇ ਕਿਹਾ ਕਿ ਸੂਬੇ ਨੂੰ ਸਿੱਧਾ ਕੇਂਦਰੀ ਰਾਜ ਦੇ ਅਧੀਨ ਲਿਆਉਣ ਦਾ ਇਸ ਯਤਨ ਦਾ ਲਾਜਮੀ ਤੌਰ ਅਤੇ ਯਕੀਨੀ ਤੌਰ ’ਤੇ ਵਿਰੋਧ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ ਤਿੰਨ DSP ਪੱਧਰ ਦੇ ਅਧਿਕਾਰੀ ਤਬਦੀਲ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸੰਘੀ ਸਿਧਾਂਤਾਂ 'ਤੇ ਸੰਵਿਧਾਨਕ ਵਿਵਸਥਾਵਾਂ ਦੀ ਦੁਰਵਰਤੋਂ ’ਤੇ ਬੇਹੱਦ ਸਵਾਲੀਆ ਰਸਤੇ ਰਾਹੀਂ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬੀ. ਐਸ. ਐਫ਼ ਨੂੰ ਵੱਡੀਆਂ ਤਾਕਤਾਂ ਦੇ ਕੇ ਸੂਬਾ ਪੁਲਸ ਤੋਂ ਆਮ ਪੁਲਸ ਦੀਆਂ ਜ਼ਿੰਮੇਵਾਰੀਆਂ ਵੀ ਖੋਹ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਧਾਂਤ ਅਨੁਸਾਰ ਸਿਹਤ ਸੂਬਾ ਸਰਕਾਰ ਹੀ ਲੋੜ ਪੈਣ ’ਤੇ ਸੂਬਾ ਪ੍ਰਸ਼ਾਸ਼ਨ ਰਾਹੀਂ ਸਹਾਇਤਾ ਤੇ ਮਦਦ ਲਈ ਕੇਂਦਰੀ ਬਲ ਸੱਦ ਸਕਦੀ ਹੈ। ਕੇਂਦਰ ਸਰਕਾਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਿਨਾਂ ਇਹ ਕੇਂਦਰੀ ਬਲ ਸੂਬੇ ਸਿਰ ਮੜ ਨਹੀਂ ਸਕਦੀ।

ਇਹ ਵੀ ਪੜ੍ਹੋ : ਸੂ ਚੀ ਨੇ ਕੋਰੋਨਾ ਨਿਯਮਾਂ ਨੂੰ ਤੋੜਨ ਦੇ ਦੋਸ਼ ਤੋਂ ਕੀਤਾ ਇਨਕਾਰ

ਅਕਾਲੀ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ’ਤੇ ਸੂਬਾ ਸਰਕਾਰ ਦਾ ਸਟੈਂਡ ਸਪਸ਼ਟ ਕਰਨ।

Bharat Thapa

This news is Content Editor Bharat Thapa