ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਗਈ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ

Monday, Feb 15, 2021 - 02:12 PM (IST)

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਗਈ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ

ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਦਰਬਾਰ ਸਾਹਿਬ ਸਿੱਖ ਕੇਂਦਰੀ ਅਜਾਇਬ ਘਰ ਵਿੱਚ ਅੱਜ ਐੱਸ.ਜੀ.ਪੀ.ਸੀ. ਦੇ ਸਹਿਯੋਗ ਸਦਕਾ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਸੁਸ਼ੋਭਿਤ ਕਰਨ ਤੋਂ ਪਹਿਲਾਂ ਗੁਰੂ ਕੇ ਕੀਰਤਨੀਆਂ ਵਲੋਂ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਭਾਈ ਲਛਮਣ ਸਿੰਘ ਧਾਰੋਵਾਲੀ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਚਾਨਣਾ ਪਾਇਆ ਗਿਆ। ਫਿਰ ਐੱਸ.ਜੀ.ਪੀ.ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਤੋਂ ਪਰਦਾ ਹਟਾ ਕੇ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ- ਭਿੱਖੀਵਿੰਡ ਦੇ ਵਾਰਡ ਨੰ-4 ਤੇ 5 ’ਤੇ ਬੂਥ ਕੈਪਚਰਿੰਗ ਦੇ ਦੋਸ਼, ‘ਆਪ’ ਵਰਕਰਾਂ ਦੀ ਕੁੱਟਮਾਰ ਕਰਕੇ ਲਾਈਆਂ ਪੱਗਾਂ

ਇਸ ਮੌਕੇ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਜੀ.ਪੀ.ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਉਨ੍ਹਾਂ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਜੀ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿੱਚ ਲਗਾਈ ਹੈ। ਨਾਲ ਹੀ 19,20,21 ਤਾਰੀਖ਼ ਨੂੰ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪਿੰਡ ਗੁਰਧੜਪੁਰ ਵਿਖੇ ਮਹਾਨ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਾ ਰਿਹਾ ਹੈ, ਉਨ੍ਹਾਂ ਲਈ 15,16 ਫ਼ਰਵਰੀ ਨੂੰ ਕੋਰੋਨਾ ਟੈਸਟ ਐੱਸ.ਜੀ.ਪੀ.ਸੀ. ਮੁੱਖ ਦਫ਼ਤਰ ਵਿੱਚ ਕਰਵਾਏ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਪੁਲਵਾਮਾ ਹਮਲਾ : 2 ਸਾਲਾਂ ਦੇ ਬਾਵਜੂਦ ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਨਾ ਮਿਲੀ ਨੌਕਰੀ ਤੇ ਨਾ ਹੋਇਆ ਕਰਜ਼ਾ ਮੁਆਫ਼


author

rajwinder kaur

Content Editor

Related News