ਪੰਜਾਬ ''ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੀ ''ਕੇਂਦਰੀ ਟੀਮ''

Thursday, Sep 12, 2019 - 06:54 PM (IST)

ਮੋਹਾਲੀ (ਵਰੁਣ) : ਬੀਤੇ ਦਿਨੀਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਪੰਜਾਬ 'ਚ ਆਏ ਹੜ੍ਹਾਂ ਕਾਰਨ ਕਾਰਨ ਸੂਬੇ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਸੀ, ਜਿਸ ਦਾ ਜਾਇਜ਼ਾ ਲੈਣ ਵੀਰਵਾਰ ਨੂੰ ਕੇਂਦਰੀ ਟੀਮ ਮੋਹਾਲੀ ਪੁੱਜੀ। ਇਸ ਟੀਮ ਦੀ ਅਗਵਾਈ ਗ੍ਰਹਿ ਮਾਮਲਿਆਂ ਦੇ ਜੁਆਇੰਟ ਸਕੱਤਰ ਅਨੁਜ ਸ਼ਰਮਾ ਨੇ ਕੀਤੀ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਮਾਲੀਆ) ਕੇ. ਬੀ. ਐੱਸ. ਸਿੱਧੂ ਵਲੋਂ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੇ ਗਏ ਰਾਹਤ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਟੀਮ ਦਾ ਦੌਰਾ ਰੋਪੜ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਟੀਮ ਸ੍ਰੀ ਆਨੰਦਪੁਰ ਸਾਹਿਬ, ਕਪੂਰਥਲਾ ਅਤੇ ਜਲੰਧਰ ਦੇ ਪਿੰਡਾਂ 'ਚ ਹੋਏ ਨੁਕਸਾਨ ਦਾ ਅੰਦਾਜ਼ਾ ਲਾਵੇਗੀ। ਟੀਮ ਦੇ ਮੈਂਬਰਾਂ ਵਲੋਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ।
 


Babita

Content Editor

Related News