ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ''ਚ ਐੱਮ. ਐੱਸ. ਸੀ. ਦੇ ਵਿਦਿਆਰਥੀ ਦੀ ਮੌਤ
Tuesday, Apr 24, 2018 - 07:20 PM (IST)

ਬਠਿੰਡਾ (ਅਮਿਤ) : ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸੁਸ਼ਾਂਤ ਕੁਮਾਰ ਵਾਸੀ ਬਿਹਾਰ ਦੇ ਰੂਪ ਵਿਚ ਹੋਈ ਹੈ। ਸੁਸ਼ਾਤ ਐੱਮ. ਐੱਸ. ਸੀ. ਦਾ ਵਿਦਿਆਰਥੀ ਸੀ। ਮਿਲੀ ਜਾਣਕਾਰੀ ਮੁਤਾਬਕ ਸੁਸ਼ਾਂਤ ਬੀਤੇ ਦਿਨੀਂ ਬਾਸਕਿਟ ਬਾਲ ਖੇਡਦੇ ਸਮੇਂ ਡਿੱਗ ਕੇ ਜ਼ਖਮੀ ਹੋ ਗਿਆ ਸੀ ਅਤੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ। ਸੁਸ਼ਾਂਤ ਦੀ ਮੌਤ ਤੋਂ ਬਾਅਦ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਬਠਿੰਡਾ-ਮਾਨਸਾ ਹਾਈਵੇ ਜਾਮ ਕਰ ਦਿੱਤਾ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਮੈਨੇਜਮੈਂਟ ਨੇ ਸੁਸ਼ਾਂਤ ਦਾ ਸਹੀ ਇਲਾਜ ਨਹੀਂ ਕਰਵਾਇਆ ਜਿਸ ਕਾਰਨ ਉਸ ਦੀ ਮੌਤ ਹੋ ਗਈ।