ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਜਰੀਵਾਲ ਤੇ ਕਾਂਗਰਸ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼

Friday, Mar 22, 2024 - 04:59 PM (IST)

ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਜਰੀਵਾਲ ਤੇ ਕਾਂਗਰਸ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼

ਚੱਬੇਵਾਲ (ਅਮਰੀਕ ਕੁਮਾਰ): ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਡਿਪਟੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਈ.ਡੀ. ਭਾਜਪਾ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਸਗੋਂ ਇਕ ਵਿਚਾਰ ਹੈ ਤੇ ਅਜਿਹੀ ਵਿਚਾਰਧਾਰਾ ਨੂੰ ਜੇਲ੍ਹ ਵਿਚ ਬੰਦ ਕਰਨਾ ਸਿੱਧੇ ਤੌਰ 'ਤੇ ਲੋਕਤੰਤਰ ਦੇ ਹੱਤਿਆ ਦੇ ਬਰਾਬਰ ਹੈ। 

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੁਲਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ 'ਚ

ਸਥਾਨਕ ਹੋਟਲ ਵਿਚ ਵਰਕਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿਚੋਂ ਵਿਰੋਧੀ ਧਿਰਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਾਂਗਰਸ ਦੇ ਹੱਕ ਵਿਚ ਵੀ ਆਵਾਜ਼ ਬੁਲੰਦ ਕਰਦਿਆਂ ਪਾਰਟੀ ਦੇ ਖਾਤੇ ਫਰੀਜ਼ ਕਰਨ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿਚੋਂ ਵਿਰੋਧੀ ਧਿਰਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੇ ਕਾਂਗਰਸ ਦੇ ਬੈਂਕ ਖ਼ਾਤਿਆਂ ਨੂੰ ਫਰੀਜ਼ ਕਰਨਾ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ

ਦੱਸ ਦਈਏ ਕਿ ਡਾ. ਰਾਜ ਕੁਮਾਰ ਚੱਬੇਵਾਲ ਕੁਝ ਚਿਰ ਪਹਿਲਾਂ ਹੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਹ ਚੱਬੇਵਾਲ ਤੋਂ ਵਿਧਾਇਕ ਸਨ ਤੇ ਕਾਂਗਰਸ ਤੋਂ ਅਸਤੀਫ਼ਾ ਦੇਣ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News