ਝਬਾਲ ''ਚ ਟੋਲ ਪਲਾਜ਼ਾ ਲੱਗਣ ਦੇ ਵਿਰੋਧ ''ਚ ਫੂਕਿਆ ਸਰਕਾਰ ਦਾ ਪੁਤਲਾ

06/26/2019 8:57:00 PM

ਝਬਾਲ (ਨਰਿੰਦਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੰਮ੍ਰਿਤਸਰ-ਖੇਮਕਰਨ ਰੋਡ ਉਪਰ ਪਿੰਡ ਮੰਨਣ ਨਜ਼ਦੀਕ ਲੱਗ ਰਹੇ ਟੋਲ ਪਲਾਜ਼ਾ ਵਿਰੁੱਧ 11 ਜੂਨ ਤੋਂ ਚੱਲ ਰਹੇ ਮੋਰਚੇ ਦੇ ਸੋਲਵੇਂ ਦਿਨ ਅੱਜ ਸੈਂਕੜੇ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਮੁੱਖ ਮਾਰਗ ਜਾਮ ਕਰ ਕੇ ਜ਼ਾਲਮ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ, ਸੁਖਬੀਰ ਸਿੰਘ, ਗੁਰਜੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਸਰਕਾਰਾਂ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਸਿਹਤ, ਸਿੱਖਿਆ, ਬਿਜਲੀ, ਸੜਕਾਂ, ਜ਼ਮੀਨਾਂ ਆਦਿ ਸਭ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਲਈ ਤਰਲੋਮੱਛੀ ਹੋ ਰਹੀਆਂ ਹਨ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਸ ਰੋਡ ਉਪਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਬਾਬਾ ਦੀਪ ਸਿੰਘ ਜੀ ਦਾ ਜਨਮ ਅਸਥਾਨ ਪਿੰਡ ਪਹੂਵਿੰਡ ਸਮੇਤ ਹੋਰ ਵੀ ਧਾਰਮਕ ਅਸਥਾਨ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ 'ਤੇ ਇਸ ਟੋਲ ਪਲਾਜ਼ਾ ਕਾਰਨ ਭਾਰੀ ਆਰਥਿਕ ਬੋਝ ਪਵੇਗਾ। ਆਗੂਆਂ ਨੇ ਸਰਕਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਸ ਮਸਲੇ ਦਾ ਜਲਦ ਹੱਲ ਨਾ ਕੀਤਾ ਤਾਂ 2 ਜੁਲਾਈ ਤੋਂ ਇਸ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਸਵਿੰਦਰ ਸਿੰਘ, ਹਰਪਾਲ ਸਿੰਘ, ਦਲਬੀਰ ਸਿੰਘ, ਲਖਵਿੰਦਰ ਸਿੰਘ, ਬਲਕਾਰ ਸਿੰਘ, ਬਘੇਲ ਸਿੰਘ, ਧਰਮ ਸਿੰਘ, ਹਰਦਿਆਲ ਸਿੰਘ, ਜਗੀਰ ਸਿੰਘ, ਪਾਲ ਸਿੰਘ, ਬਲਵਿੰਦਰ ਸਿੰਘ, ਦਾਰਾ ਸਿੰਘ, ਹਰਜਿੰਦਰ ਸਿੰਘ, ਹਰਭਿੰਦਰ ਸਿੰਘ, ਮਨਜਿੰਦਰ ਸਿੰਘ, ਬਲੀ ਸਿੰਘ, ਹਰਜੀਤ ਸਿੰਘ, ਦਿਲਬਾਗ ਸਿੰਘ, ਦਲਜੀਤ ਸਿੰਘ, ਬੀਬੀ ਸਵਰਨ ਕੌਰ, ਅਮਰਜੀਤ ਕੌਰ, ਰਵਿੰਦਰ ਕੌਰ, ਗੁਰਮੀਤ ਕੌਰ ਆਦਿ ਕਿਸਾਨ ਹਾਜ਼ਰ ਸਨ।Collapse


Karan Kumar

Content Editor

Related News