CM ਦੇ ਸਲਾਹਕਾਰ ਚਾਹਲ ਵੱਲੋਂ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ

Wednesday, Apr 15, 2020 - 11:09 PM (IST)

ਪਟਿਆਲਾ, (ਰਾਜੇਸ਼)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾ ਵਾਇਰਸ ਨਾਲ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ’ਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ’ਚ ਦਾਨ ਦਿੱਤੀ ਹੈ। ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘਡ਼ੀ ’ਚ ਲੋਕ ਹਿੱਤ ਵਾਲੇ ਇਸ ਪੁੰਨ ਦੇ ਕਾਰਜ ’ਚ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ’ਚ ਦਾਨ ਦੇਣ ਲਈ ਅੱਗੇ ਆਉਣ ਤਾਂ ਕਿ ਸੂਬੇ ਦੇ ਲੋਡ਼ਵੰਦਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਸਿਹਤ ਦੀ ਚਿੰਤਾ ਕਰਦਿਆਂ ਕੋਵਿਡ-19 ਦੀ ਮੋਹਾਲੀ ਅਤੇ ਜਲੰਧਰ ਤੋਂ ਰੈਪਿਡ ਟੈਸਟ ਕਰਨ ਵੀ ਫੈਸਲਾ ਲਿਆ ਹੈ ਤਾਂ ਕਿ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।


Bharat Thapa

Content Editor

Related News