ਰਾਸ਼ਟਰੀ ਖੇਡਾਂ ’ਚ ਪੰਜਾਬ ਦੀ ਧੀ ਚਾਹਤ ਅਰੋੜਾ ਨੇ ਚਮਕਾਇਆ ਨਾਂ, ਨੈਸ਼ਨਲ ਰਿਕਾਰਡਜ਼ ਨਾਲ 2 ਸੋਨ ਸਣੇ ਜਿੱਤੇ 3 ਤਮਗ਼ੇ

Sunday, Oct 09, 2022 - 07:52 PM (IST)

ਰਾਸ਼ਟਰੀ ਖੇਡਾਂ ’ਚ ਪੰਜਾਬ ਦੀ ਧੀ ਚਾਹਤ ਅਰੋੜਾ ਨੇ ਚਮਕਾਇਆ ਨਾਂ, ਨੈਸ਼ਨਲ ਰਿਕਾਰਡਜ਼ ਨਾਲ 2 ਸੋਨ ਸਣੇ ਜਿੱਤੇ 3 ਤਮਗ਼ੇ

ਚਡੀਗੜ੍ਹ (ਬਿਊਰੋ) : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ 'ਚ ਪੰਜਾਬ ਦੀ ਧੀ ਚਾਹਤ ਅਰੋੜਾ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੂਬੇ ਦੇ ਮਾਣ 'ਚ ਵਾਧਾ ਕੀਤਾ ਹੈ। ਚਾਹਤ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿਚ ਪੰਜਾਬ ਨੂੰ ਕੌਮੀ ਖੇਡ ਨਕਸ਼ੇ 'ਤੇ ਉਭਾਰਿਆ ਹੈ। ਇਸ ਦੇ ਨਾਲ ਹੀ ਚਾਹਤ ਦੀ  ਦਸੰਬਰ ਮਹੀਨੇ ਮੈਲਬਰਨ ਵਿਖੇ ਹੋਣ ਵਾਲੀ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ। ਚਾਹਤ ਨੇ 50 ਮੀਟਰ ਬਰੈਸਟ ਸਟਰੋਕ ਤੇ 100 ਮੀਟਰ ਬਰੈਸਟ ਸਟਰੋਕਦੋਵੇਂ ਵਰਗਾਂ ਵਿੱਚ ਵਿੱਚ ਨਵੇਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਦੋ ਸੋਨੇ ਦੇ ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ 200 ਮੀਟਰ ਬਰੈਸਟ ਸਟਰੋਕ ਵਿਚ ਚਾਂਦੀ ਦਾ ਤਮਗ਼ਾ ਜਿੱਤਿਆ।

PunjabKesari

ਇਹ ਖਬਰ ਵੀ ਪੜ੍ਹੋ - T20 WC 2022 : ਆਸਟ੍ਰੇਲੀਆ ਪੁੱਜੀ ਉਰਵਸ਼ੀ ਰੌਤੇਲਾ, ਲੋਕਾਂ ਨੇ ਕਿਹਾ- ਰਿਸ਼ਭ ਨੂੰ ਫਾਲੋ ਕਰਨਾ ਬੰਦ ਕਰੋ

PunjabKesari

ਇਸੇ ਤਰ੍ਹਾਂ ਜੂਡੋ ਤੇ ਸਾਈਕਲਿੰਗ ਵਿਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ ਜੂਡੋ ਵਿਚ ਪੰਜਾਬ ਨੇ ਇਕ ਸੋਨੇ ਤੇ ਪੰਜ ਚਾਂਦੀ ਦੇ ਤਮਗ਼ੇ ਜਿੱਤੇ। ਅਵਤਾਰ ਸਿੰਘ ਨੇ 100 ਕਿੱਲੋ ਤੋਂ ਘੱਟ ਵਰਗ ਵਿਚ ਸੋਨੇ ਅਤੇ ਰਣਜੀਤਾ, ਕੰਵਰਪ੍ਰੀਤ ਕੌਰ, ਰਵਨੀਤ ਕੌਰ, ਸੋਨਮ ਤੇ ਹਰਸ਼ਪ੍ਰੀਤ ਸਿੰਘ ਨੇ ਚਾਂਦੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਸਾਈਕਲਿੰਗ ਵਿਚ ਪੰਜਾਬ ਦੇ ਹਰਸ਼ਵੀਰ ਸਿੰਘ ਨੇ 120 ਕਿੱਲੋਮੀਟਰ ਰੋਡ ਰੇਸ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

ਇਹ ਖਬਰ ਵੀ ਪੜ੍ਹੋ - ਇਹ ਵੀ ਪੜ੍ਹੋ : 10 ਸਾਲ ਦੇ ਸ਼ੌਰਿਆਜੀਤ ਦਾ ਨੈਸ਼ਨਲ ਗੇਮਜ਼ ’ਚ ਜਲਵਾ, PM ਮੋਦੀ ਵੀ ਹੋਏ ਮੁਰੀਦ

PunjabKesari

ਖੇਡ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੀ ਵਧਾਈ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਹਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਚਾਹਤ ਅਰੋੜਾ ਦੀ ਸੁਨਹਿਰੀ ਪ੍ਰਾਪਤੀ ਨਾਲ ਪੰਜਾਬ ਵਿਚ ਤੈਰਾਕੀ ਖੇਡ ਨੂੰ ਬਹੁਤ ਪ੍ਰਫੁੱਲਤਾ ਮਿਲੇਗੀ। ਇਸ ਨਾਲ ਨਵੀਂ ਉਮਰ ਦੇ ਤੈਰਾਕਾਂ ਨੂੰ ਪ੍ਰੇਰਨਾ ਮਿਲੇਗੀ।ਖੇਡ ਮੰਤਰੀ ਨੇ ਦੂਜੇ ਜੇਤੂਆਂ ਨੂੰ ਵੀ ਮੁਬਾਰਕਬਾਦ ਦਿੱਤੀ
 


author

Gurminder Singh

Content Editor

Related News