ਚੇਅਰਮੈਨ ਬਹਿਲ ਵੱਲੋਂ ਕੀਤੇ ਜਾਣਗੇ ਸਰਕਾਰੀ ਸਕੂਲਾਂ ''ਚ ਵਿਕਾਸ ਕਾਰਜਾਂ ਦੇ ਉਦਘਾਟਨ, ਉਲੀਕਿਆ ਪ੍ਰੋਗਰਾਮ

Sunday, Apr 06, 2025 - 05:29 PM (IST)

ਚੇਅਰਮੈਨ ਬਹਿਲ ਵੱਲੋਂ ਕੀਤੇ ਜਾਣਗੇ ਸਰਕਾਰੀ ਸਕੂਲਾਂ ''ਚ ਵਿਕਾਸ ਕਾਰਜਾਂ ਦੇ ਉਦਘਾਟਨ, ਉਲੀਕਿਆ ਪ੍ਰੋਗਰਾਮ

ਗੁਰਦਾਸਪੁਰ (ਹਰਮਨ)- ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਦੇ ਯਤਨਾਂ ਸਦਕਾ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਇਸ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਨਾਲ ਸੰਬੰਧਿਤ ਵੱਖ ਵੱਖ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਪ੍ਰਭਾਵਸ਼ਾਲੀ ਅਤੇ ਕ੍ਰਾਂਤੀਕਾਰੀ ਵਿਕਾਸ ਕਾਰਜ ਕਰਵਾਏ ਗਏ ਹਨ, ਜਿਨਾਂ ਦੇ ਉਦਘਾਟਨ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵੱਲੋਂ 7 ਅਪ੍ਰੈਲ ਤੋਂ ਪ੍ਰੋਗਰਾਮਾਂ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ

 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਅੰਦਰ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸ ਰੂਮ ਬਣਾਏ ਗਏ ਹਨ ਅਤੇ ਨਾਲ ਹੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵੀ ਬਦਲ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਆਧੁਨਿਕ ਕਿਸਮ ਦੀ ਪੜ੍ਹਾਈ ਕਰਵਾਉਣ ਲਈ ਡਿਜੀਟਲ ਸਹੂਲਤਾਂ ਵੀ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਸਕੂਲਾਂ ਨੂੰ ਹਾਈਟੈਕ ਕੀਤਾ ਗਿਆ ਹੈ। ਜਿਸ ਤਹਿਤ ਸਕੂਲਾਂ ਨੂੰ ਸੀਸੀਟੀਵੀ ਕੈਮਰਿਆਂ ਨਾਲ ਲੈਸ ਕਰਨ ਦੇ ਇਲਾਵਾ ਵਾਈਫਾਈ ਦੀ ਕਨੈਕਟਿਵਿਟੀ ਵੀ ਦਿੱਤੀ ਗਈ ਹੈ। ਇਸੇ ਤਰ੍ਹਾਂ ਡਿਜੀਟਲ ਬੋਰਡ, ਲਾਇਬ੍ਰੇਰੀਆਂ, ਪੀਣ ਵਾਲੇ ਸਾਫ ਪਾਣੀ ਦੀ ਸਹੂਲਤ, ਚਾਰ ਦਵਾਰੀਆਂ, ਖੇਡਾਂ ਦੇ ਮੈਦਾਨ ਅਤੇ  ਸਮਾਨ, ਸਮਾਰਟ ਕਲਾਸ ਰੂਮ ਅਤੇ ਪ੍ਰੋਜੈਕਟਾਂ ਸਮੇਤ ਹਰ ਤਰ੍ਹਾਂ ਦੀ ਸਹੂਲਤ ਸਰਕਾਰੀ ਸਕੂਲਾਂ ਵਿੱਚ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਕ ਹੋਰ ਪਾਦਰੀ 'ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼! ਕਿਸੇ ਵੇਲੇ ਵੀ ਹੋ ਸਕਦੈ ਗ੍ਰਿਫ਼ਤਾਰ

ਉਹਨਾਂ ਕਿਹਾ ਕਿ ਅਕਸਰ ਸਰਕਾਰੀ ਸਕੂਲਾਂ ਵਿੱਚ ਟਾਇਲਟ ਨਾਲ ਸੰਬੰਧਿਤ ਸਮੱਸਿਆਵਾਂ ਪੇਸ਼ ਆਉਂਦੀਆਂ ਸਨ ਜਿਸ ਤਹਿਤ ਹੁਣ ਸਰਕਾਰੀ ਸਕੂਲਾਂ ਅੰਦਰ ਟਾਇਲਟ ਬਣਾਉਣ ਤੇ ਵੀ ਲੱਖਾਂ ਰੁਪਏ ਖਰਚ ਕੀਤੇ ਗਏ ਹਨ। ਬਹਿਲ ਨੇ ਕਿਹਾ ਕਿ ਅੱਜ ਸਰਕਾਰੀ ਸਕੂਲ ਨਾ ਸਿਰਫ ਆਪਣੀ ਬਾਹਰੀ ਦਿੱਖ ਨੂੰ ਲੈ ਕੇ ਲੋਕਾਂ ਦੀ ਪਸੰਦ ਬਣ ਰਹੇ ਹਨ ਸਗੋਂ ਇਹ ਸਕੂਲ ਹੁਣ ਨਤੀਜਿਆਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੱਖੋਂ ਵੀ ਕਿਸੇ ਨਾਲੋਂ ਘੱਟ ਨਹੀਂ ਹਨ। ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਦੀ ਹੌਸਲਾ ਅਫਜਾਈ ਕਰਨ ਅਤੇ ਨਵੇਂ ਬਣੇ ਕਲਾਸ ਰੂਮਾਂ ਸਮੇਤ ਹੋਰ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਲਈ 7 ਅਪ੍ਰੈਲ ਤੋਂ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ  ਜਿਸ ਤਹਿਤ 7 ਅਪ੍ਰੈਲ ਨੂੰ ਸਵੇਰੇ 10 ਵਜੇ ਸਰਕਾਰੀ ਮਿਡਲ ਸਕੂਲ ਮੁਸਤਫਾਾਬਾਦ ਜੱਟਾਂ ਵਿਖੇ, 10:30 ਵਜੇ ਸਰਕਾਰੀ ਮਿਡਲ ਸਕੂਲ ਬਾਹੀਆਂ ਵਿਖੇ, 11 ਵਜੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤੇ ਤਿੱਬੜ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ। 

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਬਹਿਲ ਨੇ ਦੱਸਿਆ ਕਿ 9 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜੋਈਆਂ ਵਿਖੇ ਸਵੇਰੇ 10 ਵਜੇ, ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾਵਾਲ ਵਿਖੇ ਸਵੇਰੇ 10:30 ਵਜੇ, ਸਰਕਾਰੀ ਪ੍ਰਾਇਮਰੀ ਸਕੂਲ ਲੰਗਾਹ ਜੱਟਾਂ ਵਿਖੇ 11 ਵਜੇ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜੌੜਾ ਛਿੱਤਰਾਂ ਵਿਖੇ ਸਵੇਰੇ 11.30 ਵਜੇ ਨਵੇਂ ਬਣੇ ਕਲਾਸ ਰੂਮਾਂ ਅਤੇ ਹੋਰ ਪ੍ਰੋਜੈਕਟਾਂ ਦੇ ਰਸਮੀ ਉਦਘਾਟਨ ਕੀਤੇ ਜਾਣਗੇ। ਇਸੇ ਤਰ੍ਹਾਂ 11 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਮੋਹੀਆਂ, ਸਰਕਾਰੀ ਪ੍ਰਾਇਮਰੀ ਸਕੂਲ ਚੌੜ ਸਿੱਧਵਾਂ, ਸਰਕਾਰੀ ਪ੍ਰਾਇਮਰੀ ਸਕੂਲ ਵਰਸੋਲਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਰਸੋਲਾ ਵਿਖੇ ਵੀ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 31 ਮਈ ਤੱਕ ਚੱਲਣਗੇ ਜਿਸ ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਉਹ ਖੁਦ ਸਕੂਲਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਕਰਨਗੇ ਅਤੇ ਨਾਲ ਹੀ ਚੰਗਾ ਕੰਮ ਕਰਨ ਵਾਲੇ ਸਟਾਫ ਨੂੰ ਸਨਮਾਨਿਤ ਕਰਨ ਦੇ ਇਲਾਵਾ ਉਹਨਾਂ ਦੀ ਹੌਸਲਾ ਅਫ਼ਜ਼ਾਈ ਜਾਈ ਵੀ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News