ਚੇਅਰਮੈਨ ਮੁੰਡੀਆਂ ਵੱਲੋਂ ਸੜਕਾਂ ਦੀ ਰਿਪੇਅਰ ਕਰਨ ਦੇ ਕਾਰਜ ਦਾ ਉਦਘਾਟਨ
Wednesday, Oct 08, 2025 - 05:10 AM (IST)

ਸਾਹਨੇਵਾਲ (ਸ਼ਿਵਮ) : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬੁੱਢੇਵਾਲ ਸ਼ੂਗਰ ਮਿੱਲ ਦੇ ਚੇਅਰਮੈਨ ਜੋਰਾਵਰ ਸਿੰਘ ਮੁੰਡੀਆਂ ਵੱਲੋਂ ਸੜਕਾਂ ਦੀ ਸਪੈਸ਼ਲ ਰਿਪੇਅਰ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਅੱਜ ਹਲਕਾ ਸਾਹਨੇਵਾਲ ਦੇ ਕਰੀਬ ਅੱਧਾ ਦਰਜਨ ਪਿੰਡਾਂ ਦੀਆਂ ਸੜਕਾਂ ਦੀ ਸਪੈਸ਼ਲ ਰਿਪੇਅਰ ਕਰਨ ਦੇ ਕੰਮ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿਚ ਸਾਹਨੇਵਾਲ ਦੇ ਪਿੰਡ ਕਾਸਾਬਾਦ ਤੋਂ ਜਮਾਲਪੁਰ ਲੇਲੀ, ਸਜਾਦਵਾਲਾ ਤੋਂ ਚੂੜਵਾਲ ਅਤੇ ਮਾਂਗਟ ਦੀਆਂ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਿੱਜੀ ਹਸਪਤਾਲ 'ਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਡਾਕਟਰਾਂ 'ਤੇ ਲੱਗੇ ਗੰਭੀਰ ਇਲਜ਼ਾਮ
ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਪਿਛਲੇ ਕਈ ਸਾਲਾਂ ਤੋਂ ਮੰਗ ਸੀ ਕਿ ਇਨ੍ਹਾਂ ਸੜਕਾਂ ਦੀ ਹਾਲਤ ਜਲਦ ਤੋਂ ਜਲਦ ਸੁਧਾਰੀ ਹੀ ਜਾਵੇ। ਚੇਅਰਮੈਨ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤਾ ਗਿਆ ਇਕ-ਇਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਕਲ ਪ੍ਰਧਾਨ ਸਰਪੰਚ ਜਸਪ੍ਰੀਤ ਸਿੰਘ ਪੰਧੇਰ, ਮਨਜਿੰਦਰ ਸਿੰਘ ਭੋਲਾ ਮਾਂਗਟ, ਹੀਰਾ ਸਰਪੰਚ, ਸਰਪੰਚ ਅਵਤਾਰ ਸਿੰਘ ਕਨੇਜਾ, ਇਕਬਾਲ ਸਿੰਘ ਜੰਡਾਲੀ ਪੀ. ਏ. ਮੰਤਰੀ, ਲਾਲੀ ਹਰਾ, ਤਜਿੰਦਰ ਸਿੰਘ ਮਿੱਠੂ ਆਦਿ ਆਗੂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8