ਵੱਡੀ ਖ਼ਬਰ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Wednesday, Jan 11, 2023 - 06:28 PM (IST)

ਵੱਡੀ ਖ਼ਬਰ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮੋਹਾਲੀ (ਨਿਆਮੀਆ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਅੱਜ ਆਪਣਾ ਅਸਤੀਫਾ ਸਰਕਾਰ ਨੂੰ ਭੇਜ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਫੀ ਸਾਰੇ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਸਤੀਫ਼ੇ ਦੇ ਦਿੱਤੇ ਸਨ ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਿਹਾ ਸੀ। 

ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਨੂੰ ਛਿੜੇਗਾ ਕਾਂਬਾ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਹੋਰ ਚਿੰਤਾ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੂੰ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਚੇਅਰਮੈਨ ਵਜੋਂ ਕੰਮ ਕਰਦੇ ਰਹਿਣਗੇ। 

ਇਹ ਵੀ ਪੜ੍ਹੋ : ਪੰਜਾਬ ’ਚ ਹੱਡ ਚੀਰਵੀਂ ਠੰਡ ਦਾ ਦੌਰ ਜਾਰੀ, ਸੂਬਾ ਸਰਕਾਰ ਵਲੋਂ ਬੱਚਿਆਂ ਦੀਆਂ ਛੁੱਟੀਆਂ ’ਚ ਵਾਧਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News