ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ
Saturday, Dec 28, 2024 - 06:21 PM (IST)
ਗੁਰਦਾਸਪੁਰ (ਹਰਮਨ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਦਰਜ਼ਨ ਤੋਂ ਵੱਧ ਪਿੰਡਾਂ ਨੂੰ 50 ਲੱਖ ਰੁਪਏ ਦੀ ਗ੍ਰਾਂਟ ਦੇ ਕੇ ਨਵੇਂ ਸਾਲ ਦਾ ਖ਼ੂਬਸੂਰਤ ਤੋਹਫ਼ਾ ਦਿੱਤਾ ਹੈ। ਚੇਅਰਮੈਨ ਰਮਨ ਬਹਿਲ ਵੱਲੋਂ 50 ਲੱਖ ਰੁਪਏ ਦੀ ਇਹ ਗ੍ਰਾਂਟ ਹਲਕੇ ਦੇ ਪਿੰਡਾਂ ਪੰਧੇਰ, ਤਲਵੰਡੀ ਬਾਥੂਨਗਰ, ਨਵਾਂ ਪਿੰਡ ਸਰਦਾਰਾਂ, ਸ਼ੇਰਪੁਰ, ਖੋਖਰ, ਹਿਯਾਤ ਨਗਰ, ਰੋੜਾਂਵਾਲੀ, ਮੁਸਤਫ਼ਾਬਾਦ ਜੱਟਾਂ, ਗੋਹਤ ਪੋਕਰ, ਪੀਰਾਂ ਬਾਗ, ਮੁਕੰਦਪੁਰ, ਮੀਰਪੁਰ ਅਤੇ ਗਜ਼ਨੀਪੁਰ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵੰਡੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦੇਣ ਮੌਕੇ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਇਹ ਗ੍ਰਾਂਟ ਰਾਸ਼ੀ ਸੂਬੇ ਦੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ `ਚੋਂ ਇਕੱਤਰ ਕੀਤੇ ਗਏ ਟੈਕਸਾਂ ਦੀ ਰਾਸ਼ੀ ਹੈ ਅਤੇ ਇਸਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ 'ਤੇ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਪੂਰਾ ਖਿਆਲ ਰੱਖਿਆ ਜਾਵੇ ਤਾਂ ਜੋ ਇਸਦਾ ਲਾਭ ਲੋਕਾਂ ਨੂੰ ਸਹੀ ਰੂਪ ਵਿੱਚ ਮਿਲ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਘੋੜੀ ਖਰੀਦਣ ਲਈ ਬੈਂਕ 'ਚ ਮਾਰਿਆ ਡਾਕਾ
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪਿਛਲੀਆਂ ਸਰਕਾਰ ਵੇਲੇ ਵਿਕਾਸ ਕਾਰਜਾਂ ਦੀਆਂ ਗ੍ਰਾਂਟਾਂ 'ਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਹੋਈਆਂ ਸਨ ਜਿਸ ਕਾਰਨ ਵਿਕਾਸ ਕਾਰਜ ਸਹੀ ਢੰਗ ਨਾਲ ਨੇਪਰੇ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਦਾ ਮੁੱਖ ਟੀਚਾ ਸਿਰਫ਼ ਆਪਣਾ ਵਿਕਾਸ ਕਰਨਾ ਹੀ ਹੁੰਦਾ ਸੀ, ਏਹੀ ਕਾਰਨ ਹੈ ਕਿ ਸਾਡੇ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਪੱਛੜ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਲ 2022 ਵਿੱਚ ਵੱਡਾ ਬਦਲਾਅ ਲਿਆਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਜਿਸ ਵੱਲੋਂ ਸੂਬੇ ਵਿੱਚ ਨਵੀਂ ਵਿਕਾਸ ਕ੍ਰਾਂਤੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਆਪ ਸਰਕਾਰ ਵਿੱਚ ਕੋਈ ਵੀ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਪੰਚਾਇਤਾਂ ਚੁਣੀਆਂ ਗਈਆਂ ਹਨ ਅਤੇ ਨਵੇਂ ਸਾਲ ਵਿੱਚ ਰਹਿੰਦੇ ਪਿੰਡਾਂ ਨੂੰ ਵੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁੱਚਾ ਸਿੰਘ ਮੁਲਤਾਨੀ ਅਤੇ ਵੱਖ-ਵੱਖ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8