ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵੱਲੋਂ 7 ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ
Friday, Dec 05, 2025 - 03:10 PM (IST)
ਅੰਮ੍ਰਿਤਸਰ (ਨੀਰਜ)-ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜਯਾ ਰਹਾਟਕਰ ਨੇ ਜਲੰਧਰ ਡਵੀਜ਼ਨ ਦੇ ਪੁਲਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਪੁਲਸ ਨੂੰ ਨਿਰਦੇਸ਼ ਦਿੱਤੇ ਕਿ ਉਹ ਔਰਤਾਂ ਦੀਆਂ ਪੈਂਡਿੰਗ ਸ਼ਿਕਾਇਤਾਂ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਔਰਤਾਂ ਵਿਰੁੱਧ ਅੱਤਿਆਚਾਰ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ‘ਔਰਤਾਂ ਨੂੰ ਨਿਡਰ’ ਹੋ ਕੇ ਸ਼ਿਕਾਇਤਾਂ ਦਰਜ ਕਰਵਾਉਣੀਆਂ ਚਾਹੀਦੀਆਂ ਹਨ। ਰਾਸ਼ਟਰੀ ਮਹਿਲਾ ਕਮਿਸ਼ਨ ਹਰ ਔਰਤ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਔਰਤਾਂ ਦੀ ਭਲਾਈ ਨੂੰ ਤਰਜੀਹ ਦੇਣ, ਉਨ੍ਹਾਂ ਦੀਆਂ ਚੁਣੌਤੀਆਂ ਨੂੰ ਤੁਰੰਤ ਹੱਲ ਕਰਨ ਅਤੇ ਸਹਾਇਤਾ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਦਾਜ ਦੀ ਖਾਤਰ ਹੱਤਿਆ, ਬਲਾਤਕਾਰ ਦੇ ਮਾਮਲੇ, ਐੱਨ. ਆਰ. ਆਈ ਮੈਰਿਜ ਦੇ ਕੇਸਾਂ ਦੇ ਵਾਧੇ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਕੇਸਾਂ ਨੂੰ ਪਹਿਲ ਦੇ ਅਧਾਰ ਉੱਤੇ ਨਿਆਂ ਦਵਾਉਣ ਲਈ ਅੱਗੇ ਆਉਣ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਸ਼ੱਕੀ ਹਾਲਾਤ 'ਚ ਮਾਪਿਆਂ ਦੀ ਸੋਹਣੀ-ਸੁਨੱਖੀ ਧੀ ਦੀ ਮੌਤ ! ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਭਰ ਵਿੱਚ ਵੱਧ ਰਹੇ ਸਾਈਬਰ ਕ੍ਰਾਈਮ ਲਈ ਚਿੰਤਾ ਜਾਹਿਰ ਕਰਦਿਆਂ ਕਮਿਸ਼ਨ ਵੱਲੋਂ ਪੁਲਸ ਨੂੰ ਇਸ ਬਾਰੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਚਲਾਉਣ ਲਈ ਅਗਵਾਈ ਦੇਣ ਬਾਰੇ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਅਤੇ ਕਮਿਸ਼ਨ ਮਿਲ ਕੇ ਕੰਮ ਕਰਨ ਨਾ ਕਿ ਇਕ ਦੂਸਰੇ ਦੀਆਂ ਕਮੀਆਂ ਕੱਢਣ, ਤਾਂ ਹੀ ਸਾਡੀ ਡਿਊਟੀ ਪੂਰੀ ਹੁੰਦੀ ਹੈ। ਮਹਿਲਾ ਕਮਿਸ਼ਨ ਆਪਣੀ ਇੱਕ ਹੈਲਪ ਲਾਈਨ ਔਰਤਾਂ ਦੀ ਕੌਂਸਲਿੰਗ ਲਈ ਵੀ ਚਲਾਉਂਦਾ ਹੈ ਜਿਸ ਉੱਤੇ ਕੋਈ ਵੀ ਔਰਤ ਫੋਨ ਕਰਕੇ ਕਿਸੇ ਵੀ ਤਰ੍ਹਾਂ ਦੇ ਸੰਕਟ ਵਿੱਚ ਮਦਦ ਲੈ ਸਕਦੀ ਹੈ। ਉਨ੍ਹਾਂ ਨੇ ਪੁਲਸ ਨੂੰ ਔਰਤਾਂ ਵਿਰੁੱਧ ਬਣੇ ਨਵੇਂ ਕਾਨੂੰਨਾਂ , ਸਾਈਬਰ ਕ੍ਰਾਈਮ ਅਤੇ ਹੋਰ ਕੇਸਾਂ ਵਿੱਚ ਟ੍ਰੇਨਿੰਗ ਦੇਣ ਲਈ ਆਪਣੇ ਟਰੇਨਰ ਭੇਜਣ ਦੀ ਪੇਸ਼ਕਸ਼ ਵੀ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਇਸ ਮੌਕੇ ਡੀ. ਸੀ ਦਲਵਿੰਦਰਜੀਤ ਸਿੰਘ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀ. ਸੀ. ਪੀ ਜਗਜੀਤ ਸਿੰਘ ਵਾਲੀਆ, ਜ਼ਿਲਾ ਪੁਲਸ ਮੁਖੀ ਕਪੂਰਥਲਾ ਗੌਰਵ ਤੂਰਾ, ਜ਼ਿਲਾ ਪੁਲਸ ਮੁਖੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਜ਼ਿਲਾ ਪੁਲਸ ਮੁਖੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ, ਐੱਸ. ਪੀ ਜੁਗਰਾਜ ਸਿੰਘ, ਐੱਸ. ਪੀ ਗੁਰਪ੍ਰਤਾਪ ਸਿੰਘ ਸਹੋਤਾ, ਐੱਸ. ਪੀ ਅਦਿਤਿਆ ਵਾਰੀਅਰ ਅਤੇ ਹੋਰ ਜਿਲ੍ਹਿਆਂ ਦੇ ਪੁਲਸ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, 2 ਔਰਤਾਂ ਨੂੰ ਦਰੜ ਗਿਆ ਟਿੱਪਰ, ਤੜਫ਼-ਤੜਫ਼ ਕੇ ਹੋਈ ਮੌਤ
ਕਮਿਸ਼ਨ ਦੇ ਅਧਿਕਾਰੀਆਂ ਨੇ ਔਰਤਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ
ਇਸ ਤੋਂ ਪਹਿਲਾਂ ਕਮਿਸ਼ਨ ਦੇ ਅਧਿਕਾਰੀਆਂ ਨੇ ਵੱਖ-ਵੱਖ ਪਿਛੋਕੜ ਵਾਲੀਆਂ ਔਰਤਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਿਸ ਵਿੱਚ ਜ਼ਿਲਾ ਪ੍ਰਸ਼ਾਸਨ, ਕਮਿਸ਼ਨਰੇਟ ਪੁਲਸ, ਦਿਹਾਤੀ ਪੁਲਸ ਅਤੇ ਹੋਰ ਜ਼ਿਲਿਆਂ ਦੇ ਪੁਲਿਸ ਅਧਿਕਾਰੀ ਸ਼ਾਮਲ ਹੋਏ। ਇਸ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਨੇ ਘਰੇਲੂ ਹਿੰਸਾ, ਦਾਜ ਅਤੇ ਹੋਰ ਪਰੇਸ਼ਾਨੀ ਦੇ ਮੁੱਦਿਆਂ ਨਾਲ ਸਬੰਧਤ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਪ੍ਰਾਪਤ ਹੋਈਆਂ 40 ਸ਼ਿਕਾਇਤਾਂ ਵਿੱਚੋਂ, ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਬਾਕੀ ਮਾਮਲਿਆਂ ਲਈ ਸਖ਼ਤ ਆਦੇਸ਼ ਜਾਰੀ ਕੀਤੇ ਗਏ। ਕਮਿਸ਼ਨ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਹਰੇਕ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 8 ਦਸੰਬਰ ਤੱਕ ਦੀ ਜਾਣੋ Weather Update
