ਟਾਂਡਾ ’ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਕੀਤਾ ਖ਼ੇਤੀ ਕਾਨੂੰਨਾਂ ਦਾ ਵਿਰੋਧ
Saturday, Feb 06, 2021 - 05:18 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਪੰਡਿਤ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਸਰਕਾਰੀ ਹਸਪਤਾਲ ਟਾਂਡਾ ਚੌਕ ’ਚ ਟਰੈਫਿਕ ਜਾਮ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾl ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਅਨੁਸਾਰ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜ਼ੋਨ ਪ੍ਰਧਾਨ ਟਾਂਡਾ ਪਰਮਜੀਤ ਸਿੰਘ ਭੁੱਲਾ ਵਾਠ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਇਲਾਕੇ ਦੇ ਕਿਸਾਨਾਂ ਨੇ ਹਿੱਸਾ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ ਅਤੇ ਨਾਲ ਹੀ ਖ਼ੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਕਿਸਾਨ ਆਗੂਆਂ ਵਲੋਂ ਸਸਪੈਂਡ
ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਭੱਲਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਝਾਂਸ, ਗੁਰਬਖ਼ਸ ਸਿੰਘ ਝਾਂਸ, ਰੇਸ਼ਮ ਸਿੰਘ, ਬਬਲੂ ਸੈਣੀ ,ਨਵਦੀਪ ਸੰਧਾਵਾਲੀਆ, ਦਲੇਰ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਹਮਲਾਵਰ ਖ਼ਿਲਾਫ਼ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਲਾਏਗਾ ਧਰਨਾ : ਮਜੀਠੀਆ