ਚੱਕੀ ਦਰਿਆ ’ਚ ਪਠਾਨਕੋਟ-ਕੁੱਲੂ ਰਾਸ਼ਟਰੀ ਰਾਜਮਾਰਗ ’ਤੇ ਬਣੇ ਪੁਲ ਨੂੰ ਖ਼ਤਰਾ, ਪ੍ਰਸ਼ਾਸਨ ਨੇ ਆਵਾਜਾਈ ਕੀਤੀ ਬੰਦ

Monday, Aug 22, 2022 - 10:33 AM (IST)

ਚੱਕੀ ਦਰਿਆ ’ਚ ਪਠਾਨਕੋਟ-ਕੁੱਲੂ ਰਾਸ਼ਟਰੀ ਰਾਜਮਾਰਗ ’ਤੇ ਬਣੇ ਪੁਲ ਨੂੰ ਖ਼ਤਰਾ, ਪ੍ਰਸ਼ਾਸਨ ਨੇ ਆਵਾਜਾਈ ਕੀਤੀ ਬੰਦ

ਪਠਾਨਕੋਟ (ਮਨਿੰਦਰ, ਸ਼ਾਰਦਾ, ਆਦਿਤਿਆ) - ਪੰਜਾਬ-ਹਿਮਾਚਲ ਸਰਹੱਦ ਦਰਮਿਆਨ ਵਗਦੇ ਚੱਕੀ ਦਰਿਆ ’ਚ ਭਾਰੀ ਹੜ੍ਹ ਆਉਣ ਕਾਰਨ ਪਿਛਲੇ ਦਿਨੀਂ ਅੰਗਰੇਜ਼ਾਂ ਦੇ ਸਮੇਂ ਦਾ ਬਣਿਆ ਰੇਲਵੇ ਪੁਲ ਢਹਿ-ਢੇਰੀ ਹੋ ਗਿਆ ਸੀ। ਇਸ ਤੋਂ ਬਾਅਦ ਉਸ ਦੇ ਨਾਲ ਹੀ ਪਠਾਨਕੋਟ-ਕੁੱਲੂ ਰਾਸ਼ਟਰੀ ਰਾਜਮਾਰਗ ਦੇ ਪੁਲ ਨੂੰ ਵੀ ਖਤਰਾ ਬਣ ਗਿਆ ਹੈ, ਕਿਉਂਕਿ ਪਾਣੀ ਦੇ ਤੇਜ਼ ਵਹਾਅ ਨਾਲ ਸੜਕ ਦੇ ਪੁਲ ਦੇ 2 ਪਿੱਲਰ ਹੇਠਾਂ ਤੋਂ ਖਾਲੀ ਹੋਣਾ ਸ਼ੁਰੂ ਹੋ ਗਏ ਹਨ। ਇਸ ਨੂੰ ਦੇਖਦੇ ਹੋਏ ਪੰਜਾਬ-ਹਿਮਾਚਲ ਦੋਵੇਂ ਪ੍ਰਸ਼ਾਸਨ ਵੱਲੋਂ ਪੁਲ ’ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ। ਪਾਣੀ ਦੇ ਤੇਜ਼ ਵਹਾਅ ਪੂਰੀ ਤਰ੍ਹਾਂ ਨਾਲ ਉਨ੍ਹਾਂ ਪਿੱਲਰਾਂ ਦੇ ਹੇਠਾਂ ਤੋਂ ਵਗ ਰਿਹਾ ਹੈ, ਜਿਸ ਕਾਰਨ ਉਹ ਪੁਲ ਵੀ ਹਾਦਸਾਗ੍ਰਸਤ ਹੋ ਸਕਦਾ ਹੈ। ਸੜਕੀ ਆਵਾਜਾਈ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਹਿਮਾਚਲ ਜਾਣ ਵਾਲੇ ਲੋਕਾਂ ਨੂੰ 25 ਕਿਲੋਮੀਟਰ ਦਾ ਸਫਰ ਤੈਅ ਕਰਕੇ ਆਪਣੀ ਮੰਜ਼ਿਲ ਵਲ ਜਾਣਾ ਪਿਆ।

ਪੜ੍ਹੋ ਇਹ ਵੀ ਖ਼ਬਰ: ਦਿਵਿਆਂਗ ਵਿਅਕਤੀ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਨੂੰਹ ਨੇ ਪ੍ਰੇਮੀ ਨਾਲ ਮਿਲ ਚਾਚੇ ਸਹੁਰੇ ਨੂੰ ਦਿੱਤੀ ਦਿਲ ਕੰਬਾਊ ਮੌਤ

ਡੀ. ਆਰ. ਐੱਮ. ਫਿਰੋਜ਼ਪੁਰ ਵਲੋਂ ਨੁਕਸਾਨੇ ਰੇਲਵੇ ਪੁਲ ਦਾ ਨਿਰੀਖਣ
ਸ਼ਨੀਵਾਰ ਸਵੇਰੇ ਪਠਾਨਕੋਟ-ਹਿਮਾਚਲ ਰੇਲ ਮਾਰਗ ’ਤੇ ਸਥਿਤ ਰੇਲਵੇ ਪੁਲ ਦੇ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਢਹਿ ਜਾਣ ਦੇ ਬਾਅਦ ਰੇਲ ਮਾਰਗ ਤੋਂ ਹਿਮਾਚਲ ਪੂਰੀ ਤਰ੍ਹਾਂ ਨਾਲ ਕੱਟਿਆ ਗਿਆ ਸੀ। ਐਤਵਾਰ ਨੂੰ ਡੀ. ਆਰ. ਐੱਮ. ਫਿਰੋਜ਼ਪੁਰ ਸੀਮਾ ਸ਼ਰਮਾ ਪੂਰੀ ਤਰ੍ਹਾਂ ਨਾਲ ਨੁਕਸਾਨੇ ਜਾ ਚੁੱਕੇ ਪੁਲ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਕੈਂਟ ਤੋਂ ਸੜਕ ਮਾਰਗ ਰਾਹੀਂ ਘਟਨਾ ਸਥਾਨ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਨੁਕਸਾਨੇ ਰੇਲਵੇ ਪੁਲ ਦਾ ਜਾਇਜ਼ਾ ਲੈਣ ਪਹੁੰਚੀ ਫਿਰੋਜ਼ਪੁਰ ਰੇਲ ਮੰਡਲ ਦੀ ਡਿਵੀਜ਼ਨਲ ਰੇਲ ਮੈਨੇਜਰ ਸੀਮਾ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲ ਦਾ ਜਾਇਜ਼ਾ ਲੈਣ ਦੇ ਲਈ ਉਨ੍ਹਾਂ ਦੇ ਨਾਲ ਦਿੱਲੀ ਤੋਂ ਵੀ ਇੰਜੀਨੀਅਰਿੰਗ ਟੀਮ ਆਈ ਹੋਈ ਹੈ। ਉਨ੍ਹਾਂ ਕਿਹਾ ਕਿ ਉਕਤ ਰੇਲ ਮਾਰਗ ਪਹਿਲਾਂ ਤੋਂ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕੋਈ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵਾਪਰੀ ਘਟਨਾ: ਮਾਮੇ ਨੇ ਚਾਕੂ ਨਾਲ ਕੀਤਾ ਭਾਣਜੀ ਦਾ ਕਤਲ, ਲਹੂ-ਲੁਹਾਨ ਮਿਲੀ ਲਾਸ਼

ਡੀ. ਆਰ. ਐੱਮ. ਨੇ ਦੱਸਿਆ ਕਿ ਪਠਾਨਕੋਟ ਤੋਂ ਜੋਗਿੰਦਰ ਨਗਰ ਲਈ ਰੇਲ ਸੇਵਾ ਸ਼ੁਰੂ ਹੋਣ ’ਚ ਕਾਫੀ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਉਦੋਂ ਤੱਕ ਰੇਲਵੇ ਵਿਭਾਗ ਵੱਲੋਂ ਨਗਰੋਟਾ ਸੂਰੀਆਂ ਤੋਂ ਬੈਜਨਾਥ ਤੱਕ ਕਰੀਬ 80 ਕਿਲੋਮੀਟਰ ਤੱਕ ਰੇਲ ਸੇਵਾ ਬਹਾਲ ਕਰਨ ਦੀ ਯੋਜਨਾ ਬਣਾ ਰਿਹਾ ਹੈ । ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ।


author

rajwinder kaur

Content Editor

Related News