ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਚਲਾਨ ਪੇਸ਼

Thursday, Nov 30, 2017 - 06:36 AM (IST)

ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਚਲਾਨ ਪੇਸ਼

ਗੁਰਦਾਸਪੁਰ  (ਹਰਮਨਪ੍ਰੀਤ, ਵਿਨੋਦ)  - ਜਬਰ-ਜ਼ਨਾਹ ਦੇ ਮਾਮਲੇ 'ਚ ਕਪੂਰਥਲਾ ਜੇਲ ਵਿਚ ਬੰਦ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਅੱਜ ਪੁਲਸ ਵੱਲੋਂ ਅਦਾਲਤ 'ਚ 650 ਸਫ਼ਿਆਂ ਦਾ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਥਾਣਾ ਸਿਟੀ ਗੁਰਦਾਸਪੁਰ ਅੰਦਰ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ।
ਇਸ ਤਹਿਤ ਅੱਜ ਪੁਲਸ ਨੇ ਮਾਣਯੋਗ ਸੀ. ਜੇ. ਐੱਮ.
ਗੁਰਦਾਸਪੁਰ ਮੋਹਿਤ ਬਾਂਸਲ ਦੀ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਲਈ ਅਦਾਲਤ ਵੱਲੋਂ 6 ਦਸੰਬਰ ਦੀ ਤਾਰੀਖ਼ ਦਿੱਤੀ ਗਈ ਹੈ।


Related News