ਵਾਹਨ ਚਾਲਕਾਂ ਲਈ ਅਹਿਮ ਖ਼ਬਰ, ਹੁਣ ਮੋਬਾਇਲ ’ਤੇ ਆਵੇਗਾ ਚਲਾਨ ਦਾ ਮੈਸੇਜ

06/02/2023 10:01:02 AM

ਚੰਡੀਗੜ੍ਹ (ਸੁਸ਼ੀਲ) : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਨੂੰ ਡਾਕ ਰਾਹੀਂ ਨਹੀਂ ਸਗੋਂ ਰਜਿਸਟਰਡ ਮੋਬਾਇਲ ਨੰਬਰ ’ਤੇ ਮੈਸੇਜ ਦੇ ਜ਼ਰੀਏ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਚੰਡੀਗੜ੍ਹ ਪੁਲਸ ਨੇ ਦਿੱਤੀ ਹੈ।

ਇਹ ਵੀ ਪੜ੍ਹੋ : CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ! ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ

ਪੁਲਸ ਨੇ ਡਾਕ ਰਾਹੀਂ ਚਲਾਨ ਭੇਜਣਾ ਬੰਦ ਕਰ ਦਿੱਤਾ ਹੈ। ਹੁਣ ਇਲੈਕਟ੍ਰਾਨਿਕ ਯੰਤਰਾਂ ਜਿਵੇਂ ਕਿ ਸੀ. ਸੀ. ਟੀ. ਵੀ. ਕੈਮਰੇ, ਸਪੀਡ ਰਡਾਰ ਗੰਨ, ਹੈਂਡੀਕੈਮ ਯੰਤਰਾਂ ਜਾਂ ਸੋਸ਼ਲ ਮੀਡੀਆ ਆਦਿ ਰਾਹੀਂ ਈ-ਚਲਾਨ ਵਾਹਨ ਮਾਲਕ ਦੇ ਰਜਿਸਟਰਡ ਮੋਬਾਇਲ ਨੰਬਰ ’ਤੇ ਐੱਸ. ਐੱਮ. ਐੱਸ. ਰਾਹੀਂ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਹੁਣ ਇਸ ਖ਼ਤਰਨਾਕ ਵਾਇਰਸ ਦੀ Entry, ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ

ਇਸ ਤੋਂ ਇਲਾਵਾ ਲੋਕ ਚੰਡੀਗੜ੍ਹ ਟ੍ਰੈਫਿਕ ਪੁਲਸ ਦੀ ਵੈੱਬਸਾਈਟ ’ਤੇ ਵੀ ਵੇਖ ਸਕਦੇ ਹਨ। ਪੈਂਡਿੰਗ ਟ੍ਰੈਫਿਕ ਚਲਾਨਾਂ ਦੀ ਜਾਂਚ ਲਈ ਲਿੰਕ ਚੰਡੀਗੜ੍ਹ ਟ੍ਰੈਫਿਕ ਪੁਲਸ ਦੀ ਆਧਿਕਾਰਿਤ ਵੈੱਬਸਾਈਟ ਦੇ ਹੋਮਪੇਜ਼ ’ਤੇ ਸੇਵਾਵਾਂ ਟੈਬ ਤਹਿਤ ਉਪਲੱਬਧ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita