ਬੇਅਦਬੀ ਕਾਂਡ : ਡੇਰਾ ਸੱਚਾ ਸੌਦਾ ਦੇ ਤਿੰਨ ਕਮੇਟੀ ਮੈਂਬਰਾਂ ਖ਼ਿਲਾਫ਼ ਚਲਾਨ ਪੇਸ਼

Friday, Mar 10, 2023 - 06:06 PM (IST)

ਫਰੀਦਕੋਟ (ਜਗਦੀਸ਼) : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੀਆਂ ਘਟਨਵਾਂ ਦੀਆਂ ਸਾਜ਼ਿਸ਼ਾਂ ਰਚਣ ਦੇ ਦੋਸ਼ਾਂ ਵਿੱਚ ਡੇਰਾ ਸੱਚਾ ਸੋਦਾ ਦੀ ਕੌਮੀ ਕਮੇਟੀ ਦੇ ਮੁੱਖ ਸਕੱਤਰ ਹਰੀਸ ਧੁਰੀ , ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਬਜਟ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਪ੍ਰਤਾਪ ਬਾਜਵਾ ਨੇ ਖੜ੍ਹੇ ਕੀਤੇ ਵੱਡੇ ਸਵਾਲ

ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾ ਵਿਅਕਤੀਆਂ ਨੂੰ ਹੁਣ ਤੱਕ ਵਿਸ਼ੇਸ਼ ਜਾਂਚ ਟੀਮ ਗ੍ਰਿਫ਼ਤਾਰ ਨਹੀ ਕਰ ਸਕੀ। ਜਿਸ 'ਤੇ ਸਥਾਨਕ ਅਦਾਲਤ ਵੱਲੋਂ ਆਪਣੇ ਹੁਕਮ ਰਾਹੀ ਇਨ੍ਹਾਂ ਭਗੌੜਾ ਐਲਾਨਣ ਦੀ ਕਾਰਵਾਈ ਕੀਤੀ ਗਈ ਸੀ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਵੀ ਅਦਾਲਤ ਨੇ ਕਿਹਾ ਸੀ ਪਰ ਜਾਂਚ ਟੀਮ ਨੂੰ ਇਨ੍ਹਾਂ ਵਿਅਕਤੀਆਂ ਦੀ ਕੋਈ ਜਾਇਦਾਦ ਨਹੀਂ ਮਿਲੀ। ਡੇਰੇ ਦੀ ਕੌਮੀ ਕਮੇਟੀ ਦੇ ਇਹ ਤਿੰਨੇ ਮੈਂਬਰ ਘਟਨਾ ਤੋਂ ਬਾਅਦ ਦੇਸ਼ ਵਿੱਚੋ ਬਾਹਰ ਜਾਣ ਵਿੱਚ ਸਫ਼ਲ ਹੋ ਗਏ ਸਨ।

ਇਹ ਵੀ ਪੜ੍ਹੋ- ਪੰਜਾਬ ਬਜਟ 2023 : ਸਰਕਾਰ ਨੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News