ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਖੈਰ ਨਹੀਂ
Wednesday, Dec 28, 2022 - 04:28 PM (IST)

ਖਰੜ (ਅਮਰਦੀਪ) : ਦਿਨ ਹੋਵੇ ਜਾਂ ਰਾਤ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਖੈਰ ਨਹੀਂ ਕਿਉਂਕਿ ਖਰੜ ਟ੍ਰੈਫਿਕ ਪੁਲਸ ਦੇ ਇੰਚਾਰਜ ਏ. ਐੱਸ. ਆਈ. ਸੁਖਮੰਦਰ ਸਿੰਘ ਨੇ ਡਰੰਕਨ ਡਰਾਈਵ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਸਖ਼ਤੀ ਨਾਲ ਚਲਾਨ ਕੱਟੇ ਜਾ ਰਹੇ ਹਨ। ਗੱਲਬਾਤ ਕਰਦਿਆਂ ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਡਰੰਕਨ ਡਰਾਈਵ ਅਧੀਨ ਦਰਜਨਾਂ ਚਲਾਨ ਕੱਟੇ ਗਏ ਅਤੇ ਨਾਲ ਹੀ ਮਨਚਲੇ ਨੌਜਵਾਨ, ਜਿਨ੍ਹਾਂ ਨੇ ਆਪਣੇ ਮੋਟਰਸਾਈਕਲਾਂ ’ਤੇ ਪਟਾਕਾ ਸਾਇਲੰਸਰ ਲਾਏ ਹੋਏ ਹਨ, ਦੇ ਵੀ ਚਲਾਨ ਕੱਟੇ ਗਏ। ਇਸ ਮੌਕੇ ਏ. ਐੱਸ. ਆਈ. ਜਗਤਾਰ ਸਿੰਘ, ਗੁਰਚਰਨ ਸਿੰਘ ਅਤੇ ਰਾਮ ਵੀ ਹਾਜ਼ਰ ਸਨ।