ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ 'ਚ ਚੁਣੌਤੀ, ਨੋਟੀਫਿਕੇਸ਼ਨ ਰੱਦ ਕਰਨ ਦੀ ਉੱਠੀ ਮੰਗ

Monday, Sep 30, 2024 - 02:42 PM (IST)

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ 'ਚ ਚੁਣੌਤੀ, ਨੋਟੀਫਿਕੇਸ਼ਨ ਰੱਦ ਕਰਨ ਦੀ ਉੱਠੀ ਮੰਗ

ਚੰਡੀਗੜ੍ਹ (ਵੈੱਬ ਡੈਸਕ)- ਸੂਬੇ ਵਿਚ 15 ਅਕਤੂਬਰ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਹੌਲ ਭੱਖਣਾ ਸ਼ੁਰੂ ਹੋ ਗਿਆ ਹੈ। ਦਰਅਸਲ ਸੂਬੇ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਚੰਡੀਗੜ੍ਹ ਦੇ ਰਹਿਣ ਵਾਲੇ ਕੁਲਜਿੰਦਰ ਸਿੰਘ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਪਟੀਸ਼ਨ ਵਿਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਚਾਇਤੀ ਚੋਣਾਂ ਦੀ ਨੋਟੀਫਿਕੇਸ਼ਨ ਜਲਦਬਾਜ਼ੀ ਵਿਚ ਕੀਤੀ ਗਈ ਹੈ ਅਤੇ ਇਸ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਨਾਮਜ਼ਦਗੀ ਲਈ 3 ਦਿਨ ਦਾ ਵੱਧ ਸਮਾਂ ਦੇਣ 'ਤੇ ਵੀ ਕੁਲਜਿੰਦਰ ਸਿੰਘ ਵੱਲੋਂ ਸਵਾਲ ਚੁੱਕੇ ਗਏ ਹਨ। ਪੰਚਾਇਤੀ ਚੋਣਾਂ ਨੂੰ ਲੈ ਕੇ ਪਾਈ ਗਈ ਇਸ ਪਟੀਸ਼ਨ 'ਤੇ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਜਵਾਬ ਦਿੱਤਾ ਜਾਵੇਗਾ।  ਦੱਸਣਯੋਗ ਹੈ ਕਿ ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਸਵੇਰੇ 8 ਵਜੇ ਤੋਂ ਲੈ ਕੇ 4 ਵਜੇ ਤੱਕ ਪੋਲਿੰਗ ਕੀਤੀ ਜਾਵੇਗੀ ਅਤੇ ਗਿਣਤੀ ਚੋਣਾਂ ਤੋਂ ਬਾਅਦ ਉਸੇ ਦਿਨ ਹੀ ਕੀਤੀ ਜਾਵੇਗੀ ਤੇ ਉਸੇ ਦਿਨ ਨਤੀਜੇ ਐਲਾਨ ਦਿੱਤੇ ਜਾਣਗੇ। 

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕਲਯੁਗੀ ਪਿਓ ਨੇ ਗਲ਼ਾ ਘੁੱਟ ਕੇ ਮਾਰ ਦਿੱਤੀ 9 ਸਾਲ ਦੀ ਧੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News