ਚਮਕੌਰ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ (ਵੀਡੀਓ)

Monday, Mar 25, 2019 - 12:23 PM (IST)

ਚਮਕੌਰ ਸਾਹਿਬ (ਸੱਜਣ ਸੈਣੀ) : ਬੀਤੀ ਰਾਤ ਚਮਕੌਰ ਸਾਹਿਬ ਨੀਲੋਂ ਮਾਰਗ 'ਤੇ ਇਕ ਟਰੱਕ ਅਤੇ ਮਹਿੰਦਰਾ ਜੀਪ ਵਿਚਾਲੇ ਟੱਕਰ ਹੋਣ ਨਾਲ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਇਲਾਜ ਦੌਰਾਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।

PunjabKesari

ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਸੰਦੀਪ ਕੁਮਾਰ ਤੋਂ ਇਲਾਵਾ ਰਾਜੇਸ਼ਵਰ ਸਿੰਘ ਅਤੇ ਗੋਪਾਲ ਸਿੰਘ ਦੇ ਰੂਪ ਵਿਚ ਹੋਈ ਹੈ ਅਤੇ ਜ਼ਖਮੀਆਂ ਦੀ ਪਛਾਣ ਅਸ਼ੀਸ਼ ਕੁਮਾਰ ਅਤੇ ਰਕੇਸ਼ ਕੁਮਾਰ ਦੇ ਰੂਪ ਵਿਚ ਹੋਈ ਹੈ। ਇਸ ਸਾਰੇ ਸੋਲਨ ਜ਼ਿਲੇ ਦੇ ਪਿੰਡ ਠਕਰਿਆਨਾ ਦੇ ਨਿਵਾਸੀ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਬੀਤੀ ਰਾਤ ਹਿਮਾਚਲ ਦੇ ਸੋਲਨ ਜ਼ਿਲੇ ਦੇ ਨਿਵਾਸੀ ਮਹਿੰਦਰਾ ਜੀਪ ਵਿਚ ਲੁਧਿਆਣਾ ਤੋਂ ਡੀ.ਜੀ. ਦਾ ਸਾਮਾਨ ਖਰੀਦ ਕੇ ਵਾਪਸ ਆਪਣੇ ਘਰ ਹਿਮਾਚਲ ਪ੍ਰ੍ਰਦੇਸ਼ ਜਾ ਰਹੇ ਸਨ ਪਰ ਚਮਕੌਰ ਸਾਹਿਬ ਨੇੜੇ ਇਨ੍ਹਾਂ ਦੀ ਜੀਪ ਦੀ ਟੱਕਰ ਸਾਹਮਣਿਓਂ ਆ ਰਹੇ ਇਕ ਟਰੱਕ ਨਾਲ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਜੀਪ ਦੇ ਪਰਖੱਚੇ ਹੀ ਉਡ ਗਏ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

PunjabKesari


author

cherry

Content Editor

Related News