ਬਲਾਕ ਸੰਮਤੀ ਚੋਣਾਂ: ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਉਰਫ ਕੌਰਾ ਜੇਤੂ

Wednesday, Dec 17, 2025 - 05:22 PM (IST)

ਬਲਾਕ ਸੰਮਤੀ ਚੋਣਾਂ: ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਉਰਫ ਕੌਰਾ ਜੇਤੂ

ਮਹਿਲ ਕਲਾਂ (ਹਮੀਦੀ): ਜ਼ਿਲ੍ਹਾ ਬਰਨਾਲਾ ਵਿੱਚ ਹੋਈਆਂ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਅਨੁਸਾਰ  ਬਲਾਕ ਸੰਮਤੀ ਜ਼ੋਨ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਉਰਫ ਕੌਰਾ ਨੂੰ ਜੇਤੂ ਕਰਾਰ ਦਿੱਤਾ ਗਿਆ ਹੈ, ਜਿਨ੍ਹਾਂ ਨੇ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਮੇਲ ਸਿੰਘ ਜੱਗਾ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਸ ਮੌਕੇ ਬੀਕੇਜੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਸਮੇਤ ਸਮੂਹ ਪਿੰਡ ਵਾਸੀਆਂ ਵੱਲੋਂ ਜੇਤੂ ਰਹੇ ਉਮੀਦਵਾਰ ਚਮਕੌਰ ਸਿੰਘ ਨੂੰ ਵਧਾਈ ਦਿੰਦਿਆਂ ਉਨਾਂ ਦਾ ਗਰਮ ਜੋਸ਼ੀ ਨਾਲ ਸਨਮਾਨ ਕੀਤਾ ਗਿਆ।


author

Anmol Tagra

Content Editor

Related News