ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE

Friday, Mar 20, 2026 - 11:21 AM (IST)

ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE

ਜਲੰਧਰ- ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਹੇ ਮੀਂਹ, ਤੇਜ਼ ਹਵਾਵਾਂ ਅਤੇ ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਕਾਰਨ ਮੌਸਮ ਅਚਾਨਕ ਬਦਲ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਠੰਡ ਫਿਰ ਤੋਂ ਪਰਤ ਆਈ ਹੈ। ਇਸ ਬਦਲਾਅ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਗਰਮ ਕੱਪੜੇ ਕੱਢਣੇ ਪਏ ਹਨ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 6.1 ਡਿਗਰੀ ਘੱਟ ਹੈ।

ਇਹ ਵੀ ਪੜ੍ਹੋ- ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ

ਮੌਸਮ ਵਿਭਾਗ ਨੇ ਅੱਜ 20 ਮਾਰਚ ਲਈ 'ਓਰੇਂਜ ਅਲਰਟ' ਜਾਰੀ ਕੀਤਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਠਾਨਕੋਟ, ਬਠਿੰਡਾ, ਮੋਹਾਲੀ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ, ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ। ਹਾਲਾਂਕਿ 21 ਮਾਰਚ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ ਅਤੇ ਬਾਰਿਸ਼ ਦਾ ਪੱਧਰ ਘੱਟ ਜਾਵੇਗਾ। ਇਸ ਤੋਂ ਬਾਅਦ 22 ਮਾਰਚ ਨੂੰ ਦੱਖਣੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਸੂਬਾ ਸੁੱਕਾ ਰਹੇਗਾ। 23 ਮਾਰਚ ਨੂੰ ਮੁੜ ਤੋਂ ਪੂਰੇ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤਰ੍ਹਾਂ ਆਉਣ ਵਾਲੇ ਪੰਜ ਦਿਨਾਂ ਵਿੱਚ ਮੌਸਮ ਠੰਡਾ ਰਹੇਗਾ। 

ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...

ਹੋਰ ਅਹਿਮ ਜਾਣਕਾਰੀ

ਚੰਡੀਗੜ੍ਹ ਵਿੱਚ ਮੀਂਹ ਕਾਰਨ ਹਵਾ ਸਾਫ਼ ਹੋ ਗਈ ਹੈ, ਜਿਸ ਕਾਰਨ ਹੁਣ ਸ਼ਹਿਰ ਤੋਂ ਕਸੌਲੀ ਦੀਆਂ ਪਹਾੜੀਆਂ ਸਾਫ਼ ਨਜ਼ਰ ਆ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜਾਂ 'ਤੇ ਭਾਰੀ ਬਰਫ਼ਬਾਰੀ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ 'ਤੇ ਪੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.1 ਡਿਗਰੀ ਸੈਲਸੀਅਮ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 23.7 ਪਠਾਨਕੋਟ ਦਾ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 22.1 ਡਿਗਰੀ, ਲੁਧਿਆਣਾ ਦਾ 23.4 ਡਿਗਰੀ, ਪਟਿਆਲਾ ਦਾ 21.6 ਡਿਗਰੀ, ਗੁਰਦਾਸਪੁਰ ਦਾ 22.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 20.2 ਡਿਗਰੀ, ਫਾਜ਼ਿਲਕਾ ਦਾ 20.5 ਡਿਗਰੀ, ਹੁਸ਼ਿਆਰਪੁਰ ਦਾ 21.7 ਡਿਗਰੀ, ਮੁਹਾਲੀ ਦੀ 22.4 ਡਿਗਰੀ, ਪਠਾਨਕੋਟ ਦਾ 20.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 22.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 22.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 20.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ ਦਾ ਮੁੰਡਾ, ਸੁਰੱਖਿਆ ’ਚ ਵੱਡੀ ਅਣਗਹਿਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News