ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Wednesday, Aug 14, 2024 - 11:05 AM (IST)

ਲੁਧਿਆਣਾ : ਪੰਜਾਬ ਵਿਚ ਦੋ ਦਿਨ ਸੁਸਤ ਰਹਿਣ ਤੋਂ ਬਾਅਦ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਜਿਸ ਦੇ ਚੱਲਦੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਹੜੇ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ ਇਹ ਤਿੰਨੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਤਾਪਮਾਨ ਆਮ ਦੇ ਮੁਕਾਬਲੇ ਪਹੁੰਚ ਗਿਆ ਹੈ। ਮੋਹਾਲੀ ਵਿਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਿਆਂ ਦਾ ਐਲਾਨ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਪਰ ਹੁਣ ਇਹ ਸਿਰਫ਼ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ‘ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ‘ਚ 0.5 ਮਿਲੀਮੀਟਰ, ਗੁਰਦਾਸਪੁਰ ‘ਚ 2.0 ਮਿਲੀਮੀਟਰ ਅਤੇ ਰੂਪਨਗਰ ‘ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਸੂਬੇ ਦੀ ਔਸਤ ਤੋਂ ਘੱਟ ਹੈ। ਸੂਬੇ ਵਿਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਆਪਣੀਆਂ ਹੀ ਨਾਬਾਲਗ ਧੀਆਂ 'ਤੇ ਪਿਓ ਨੇ ਰੱਖੀ ਮਾੜੀ ਅੱਖ, ਪਤਨੀ ਨੇ ਕੀਤਾ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News