ਪੰਜਾਬ ''ਚ ਅਚਾਨਕ ਵਧੀ ਗਰਮੀ ਤੋਂ ਮਿਲਣ ਜਾ ਰਹੀ ਰਾਹਤ, ਇਨ੍ਹਾਂ ਜ਼ਿਲ੍ਹਿਆਂ ''ਚ ਭਾਰੀ ਮੀਂਹ ਦੀ ਸੰਭਾਵਨਾ
Wednesday, Sep 25, 2024 - 06:27 PM (IST)
ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੱਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਪਾਰ ਕਰ ਗਿਆ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਲੋਕਾਂ ਨੂੰ ਰਾਹਤ ਭਰੀ ਜਾਣਕਾਰੀ ਸਾਂਝੀ ਕੀਤੀ ਹੈ। ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐੱਨ. ਸੀ. ਆਰ. ਵਿਚ ਮੌਸਮ ਜਲਦੀ ਹੀ ਬਦਲਣ ਵਾਲਾ ਹੈ, ਜਿਸ ਮਗਰੋਂ ਲੋਕਾਂ ਨੂੰ ਕਹਿਰ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ। ਮੌਸਮ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਐੱਨਸੀਆਰ ਅਤੇ ਆਸ-ਪਾਸ ਦੇ ਸੂਬਿਆਂ ਜਿਵੇਂ ਕਿ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ
ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਐੱਸਬੀਐੱਸ ਨਗਰ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤੇਜ਼ ਹਨੇਰੀ ਦੇ ਨਾਲ ਮੀਂਹ ਪੈ ਸਕਦਾ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿਚ ਮੀਂਹ ਪੈਣ ਪੇਸ਼ੀਨਗੋਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਮੰਗਲਵਾਰ ਨੂੰ ਰਾਜਸਥਾਨ ਦੇ ਪੱਛਮੀ ਹਿੱਸੇ ਅਤੇ ਕੱਛ ਅਤੇ ਗੁਜਰਾਤ ਦੇ ਭੁਜ ਤੋਂ ਦੱਖਣੀ-ਪੱਛਮੀ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਅਤੇ ਮਾਨਸੂਨ ਜਾਂਦਾ ਹੋਇਆ ਆਪਣਾ ਰੰਗ ਵਿਖਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ