5 ਜੂਨ ਤੱਕ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ

06/03/2020 2:03:12 AM

ਲੁਧਿਆਣਾ,(ਸਲੂਜਾ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਇੰਚਾਰਜ ਡਾ. ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਕਿ ਪੱਛਮੀ ਚੱਕਰਵਾਤ ਦੀ ਵਜ੍ਹਾ ਨਾਲ ਮੌਸਮ 'ਚ ਕਰਵਟ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਤੋਂ ਲੈ ਕੇ 5
ਜੂਨ ਤੱਕ ਲੁਧਿਆਣਾ ਸਮੇਤ ਪੰਜਾਬ ਭਰ ਵਿਚ 30 ਤੋਂ 40 ਕਿਲੋਮੀਟਰ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਪੀ. ਏ. ਯੂ. ਮੌਸਮ ਵਿਭਾਗ ਨੇ ਆਉਣ ਵਾਲੇ 72 ਘੰਟਿਆਂ ਲਈ ਵਿਸ਼ੇਸ਼ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਮੈਦਾਨੀ ਇਲਾਕਿਆਂ 'ਚ ਤਾਪਮਾਨ ਵਿਚ ਤਾਪਮਾਨ 34 ਡਿਗਰੀ ਸੈਲਸੀਅਸ ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ 21 ਤੋਂ 25 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਉਮੀਦ ਹੈ।

Deepak Kumar

This news is Content Editor Deepak Kumar