ਪੰਜਾਬ-ਚੰਡੀਗੜ੍ਹ ''ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ ''ਚ ਸੀਤ ਲਹਿਰ ਅਲਰਟ
Sunday, Dec 15, 2024 - 06:39 PM (IST)
ਜਲੰਧਰ/ਚੰਡੀਗੜ੍ਹ- ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਸਵੇਰ-ਸ਼ਾਮ ਨੂੰ ਲੋਕ ਮੋਟੇ-ਮੋਟੇ ਕੱਪੜੇ ਪਾਉਣ ਲਈ ਮਜ਼ਬੂਰ ਹੋ ਗਏ ਹਨ। ਦਰਅਸਲ, ਪੰਜਾਬ ਵਿਚ ਇੰਨੀ ਠੰਡ ਦਾ ਕਾਰਨ ਪਹਾੜਾਂ ਵਿਚ ਹੋ ਰਹੀ ਬਰਫ਼ਬਾਰੀ ਹੈ। ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਰਿਹਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਜਿਸ ਕਾਰਨ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਚਾਕੂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਆਸਾ ਨਗਰ ਅਤੇ ਮਲੇਰਕੋਟਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਠੰਡਾ ਰਿਹਾ। ਇੱਥੇ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਪੱਛਮੀ ਗੜਬੜੀ 16 ਦਸੰਬਰ ਤੋਂ ਮੁੜ ਸਰਗਰਮ ਹੋ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਵਿਗਿਆਨੀ ਸ਼ਸ਼ੀਕਾਂਤ ਮਿਸ਼ਰਾ ਨੇ ਕਿਹਾ ਕਿ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ-ਲਦਾਖ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਤੇ ਪਵੇਗਾ। ਇੱਥੇ ਹਲਕੀ, ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਇਸ ਦੌਰਾਨ ਚੰਗੀ ਬਰਫਬਾਰੀ ਹੁੰਦੀ ਹੈ ਤਾਂ ਪੰਜਾਬ ਦਾ ਤਾਪਮਾਨ ਹੋਰ ਹੇਠਾਂ ਆ ਜਾਵੇਗਾ। ਇਨ੍ਹਾਂ ਦਿਨਾਂ ਵਿਚ ਇਸ ਦਾ ਮੁੱਖ ਕਾਰਨ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵਿਚ ਚੱਲ ਰਹੀਆਂ ਹਵਾਵਾਂ ਹਨ। ਬਰਫ਼ਬਾਰੀ ਤੋਂ ਬਾਅਦ ਇਹ ਹਵਾਵਾਂ ਠੰਡੀਆਂ ਹੋ ਕੇ ਮੈਦਾਨੀ ਇਲਾਕਿਆਂ ਵੱਲ ਆਉਂਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਂਦੀ ਹੈ। ਜਿਸ ਕਾਰਨ ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਹੋਰ ਠੰਡ ਵੱਧ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8