ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ
Tuesday, Apr 27, 2021 - 08:44 PM (IST)
ਲੁਧਿਆਣਾ (ਸਲੂਜਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਇਹ ਸੰਭਾਵਨਾ ਪ੍ਰਗਟ ਕੀਤੀ ਹੈ ਕਿ 30 ਅਪ੍ਰੈਲ ਅਤੇ 1 ਮਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਗਰਜ ਨਾਲ ਮੀਂਹ ਪੈ ਸਕਦਾ ਹੈ।
ਮੌਸਮ ਮਾਹਿਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ’ਚ ਵੱਧ ਤੋਂ ਵੱਧ ਤਾਪਮਾਨ 39 ਤੋਂ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 21 ਤੋਂ 24 ਡਿਗਰੀ ਸੈਲਸੀਅਸ ਵਿਚਕਾਰ ਰਹਿ ਸਕਦਾ ਹੈ। ਸਵੇਰ ਸਮੇਂ ਹਵਾ ’ਚ ਨਮੀ ਦੀ ਮਾਤਰਾ 16 ਤੋਂ 32 ਫੀਸਦੀ ਅਤੇ ਸ਼ਾਮ ਨੂੰ 6 ਤੋਂ 12 ਫੀਸਦੀ ਰਹਿ ਸਕਦੀ ਹੈ।