ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਕਦ ਇਨਾਮ ਜਿੱਤਣ ਦਾ ਮੌਕਾ, 10 ਨਵੰਬਰ ਤੋਂ ਪਹਿਲਾਂ ਕਰੋ ਇਹ ਕੰਮ

Monday, Nov 07, 2022 - 06:26 PM (IST)

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਕਦ ਇਨਾਮ ਜਿੱਤਣ ਦਾ ਮੌਕਾ, 10 ਨਵੰਬਰ ਤੋਂ ਪਹਿਲਾਂ ਕਰੋ ਇਹ ਕੰਮ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੇ ਪੜਾਅ ਅਧੀਨ ਸਥਾਪਿਤ ਕੀਤਾ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ  ਵਿਦਿਆਰਥੀ 10 ਨਵੰਬਰ, 2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਉਨ੍ਹਾਂ ਦੱਸਿਆ ਕਿ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਰਾਹੀਂ ਨਿਰੇਦਸ਼ ਦਿੱਤੇ ਗਏ ਹਨ ਕਿ 11ਵੀਂ ਅਤੇ 12ਵੀਂ ਜਮਾਤ ਵਿੱਚ ਫ਼ਾਈਨ ਆਰਟਸ, ਡਰਾਇੰਗ ਅਤੇ ਪੇਂਟਿੰਗ ਦਾ ਵਿਸ਼ਾ ਪੜ੍ਹਦੇ ਬੱਚੇ ਪ੍ਰਭਾਵਸ਼ਾਲੀ ਅਤੇ ਅਰਥਪੂਰਨ ਲੋਗੋ ਦਾ ਡਿਜ਼ਾਇਨ ਤਿਆਰ ਕਰਕੇ ਜ਼ਿਲ੍ਹਾ ਦਫ਼ਤਰ ਰਾਹੀਂ 10 ਨਵੰਬਰ ਤੱਕ ਮੁੱਖ ਦਫ਼ਤਰ ਵਿੱਚ ਭੇਜਣ। ਇਸ ਲਈ ਪੰਜ ਮੁੱਖ ਅਗਵਾਈ ਬਿੰਦੂ ਵੀ ਜਾਰੀ ਕੀਤੇ ਗਏ ਹਨ ਜਿਸ ਵਿੱਚ ਸਕੂਲਾਂ ਵਿੱਚ ਵਧੀਆ ਬੁਨਿਆਦੀ ਸਹੂਲਤਾਂ, ਡਿਜੀਟਲ ਸਿੱਖਿਆ ਲਈ ਮਲਟੀਮੀਡੀਆ ਅਤੇ ਹੋਰ ਈ-ਸ੍ਰੋਤਾਂ ਦੀ ਵਰਤੋਂ, ਵਧੀਆ ਸੁਸੱਜਿਤ ਲਾਇਬ੍ਰੇਰੀਆਂ ਅਤੇ ਪ੍ਰਯੋਗਸ਼ਾਲਾਵਾਂ, ਖੇਡ ਸਹੂਲਤਾਂ ਅਤੇ ਸਹਿ-ਅਕਾਦਮਿਕ ਕਿਰਿਆਵਾਂ ਲਈ ਸਹੂਲਤਾਂ ਦਾ ਜ਼ਿਕਰ ਜਾਂ ਪੇਸ਼ਕਾਰੀ ਹੋਵੇ। 

ਇਹ ਵੀ ਪੜ੍ਹੋ :  ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੱਟੜਪੰਥੀਆਂ ਨਾਲ ਨਜਿੱਠਣ ਲਈ ਸਰਕਾਰ ਕੋਲੋਂ ਮੰਗੇ ਹਥਿਆਰ

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਪੱਧਰ ‘ਤੇ ਪਹਿਲੇ ਤਿੰਨ ਸਥਾਨ ‘ਤੇ ਰਹਿਣ ਵਾਲੇ ਸਕੂਲ ਆਫ਼ ਐਮੀਨੈਂਸ ਦੇ ਡਿਜ਼ਾਇਨ ਬਣਾਉਣ ਵਾਲੇ ਬੱਚਿਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲਾ ਇਨਾਮ 5100 ਰੁਪਏ, ਦੂਜਾ ਇਨਾਮ 3100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਇਸ ਲਈ ਵਿਭਾਗ ਵੱਲੋਂ ਸੂਬਾ ਪੱਧਰੀ ਜਿਊਰੀ ਅੰਤਿਮ ਫ਼ੈਸਲਾ ਲਵੇਗੀ।

ਇਹ ਵੀ ਪੜ੍ਹੋ :  SGPC ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦੇ ਸਟੈਂਡ 'ਤੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ

ਨੋਟ ਇਸ ਖ਼ਬਰ ਸਬੰਧੀ ਕੁੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News