ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ''ਚ ਸ਼ਾਮਲ ਹੋਏ ਚੰਦਨ ਗਰੇਵਾਲ

Tuesday, May 07, 2019 - 12:24 PM (IST)

ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ''ਚ ਸ਼ਾਮਲ ਹੋਏ ਚੰਦਨ ਗਰੇਵਾਲ

ਜਲੰਧਰ (ਸੋਨੂੰ) : ਪੰਜਾਬ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ 'ਆਪ' ਨੇਤਾ ਚੰਦਨ ਗਰੇਵਾਲ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਚੰਦਨ ਗਰੇਵਾਲ ਦੇ ਘਰ ਪੁੱਜੇ ਹਨ, ਜਿੱਥੇ ਉਨ੍ਹਾਂ ਨੇ ਗਰੇਵਾਲ ਦਾ ਅਕਾਲੀ ਦਲ 'ਚ ਸਵਾਗਤ ਕੀਤਾ। 

ਇਸ ਤੋਂ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ 'ਚ ਚੰਦਨ ਗਰੇਵਾਲ ਨੂੰ ਪਾਰਟੀ 'ਚ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ 1 ਘੰਟੇ ਬਾਅਦ ਹੀ ਗਰੇਵਾਲ ਨੇ ਕਿਹਾ ਸੀ ਕਿ ਮੈਂ ਤਾਂ ਕਾਂਗਰਸ 'ਚ ਸ਼ਾਮਲ ਨਹੀਂ ਹੋਇਆ ਹਾਂ।

ਜ਼ਿਕਰਯੋਗ ਹੈ ਕਿ ਸਾਲ 2017 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਕਰਤਾਰਪੁਰ ਤੋਂ ਚੋਣ ਮੈਦਾਨ 'ਚ ਉਤਰਿਆ ਸੀ। ਹਾਲਾਂਕਿ ਉਨ੍ਹਾਂ ਨੂੰ ਇੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਦੇ ਬਾਅਦ ਉਨ੍ਹਾਂ ਨੇ 'ਆਪ' ਦਾ ਦਾਮਨ ਛੱਡ ਦਿੱਤਾ ਸੀ।


author

Anuradha

Content Editor

Related News