ਪੰਜਾਬ ਦੇ ਚਰਚਿਤ ਪਿੰਡ ਚੰਦਭਾਨ ''ਚ ਪੁਲਸ ਦੀ ਵੱਡੀ ਕਾਰਵਾਈ, ਸਰਪੰਚਣੀ ਸਣੇ 38 ਲੋਕ ਗ੍ਰਿਫ਼ਤਾਰ
Friday, Feb 07, 2025 - 01:21 PM (IST)
![ਪੰਜਾਬ ਦੇ ਚਰਚਿਤ ਪਿੰਡ ਚੰਦਭਾਨ ''ਚ ਪੁਲਸ ਦੀ ਵੱਡੀ ਕਾਰਵਾਈ, ਸਰਪੰਚਣੀ ਸਣੇ 38 ਲੋਕ ਗ੍ਰਿਫ਼ਤਾਰ](https://static.jagbani.com/multimedia/2025_2image_13_21_153890714fdk.jpg)
ਜੈਤੋ/ਸਾਦਿਕ (ਜਿੰਦਲ, ਸਤਵਿੰਦਰ, ਪਰਮਜੀਤ) : ਬੀਤੇ ਦਿਨੀਂ ਪਿੰਡ ਚੰਦਭਾਨ ’ਚ ਰੋਸ ਪ੍ਰਦਰਸ਼ਨ ਦੌਰਾਨ ਭੰਨ ਤੋੜ ਕਰਨ ਵਾਲੇ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲਿਆਂ ਖ਼ਿਲਾਫ ਪੁਲਸ ਨੇ ਸਖ਼ਤ ਕਾਰਵਾਈ ਕਰਦਿਆਂ 38 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਥਾਣਾ ਸਾਦਿਕ ਲਿਆਂਦਾ ਗਿਆ। ਜਾਣਕਾਰੀ ਮੁਤਾਬਿਕ 5 ਫਰਵਰੀ ਨੂੰ ਫਰੀਦਕੋਟ ਜ਼ਿਲ੍ਹੇ ਦੀ ਪੁਲਸ ਫੋਰਸ, ਜਿਸ ’ਚ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ, ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਤੇ ਸ਼ਮਸ਼ੇਰ ਸਿੰਘ ਡੀ. ਐੱਸ. ਪੀ. ਫਰੀਦਕੋਟ ਪੁਲਸ ਫੋਰਸ ਸਮੇਤ ਨਾਇਬ ਤਹਿਸੀਲਦਾਰ ਡਿਊਟੀ ਮੈਜਿਸਟ੍ਰੇਟ ਹਰਪਾਲ ਸਿੰਘ ਪਿੰਡ ਚੰਦਭਾਨ ਵਿਖੇ ਮੌਜੂਦ ਸਨ। ਪਿੰਡ ਚੰਦਭਾਨ ਵਿਖੇ ਕਰੀਬ 100/125 ਵਿਅਕਤੀਆਂ ਵੱਲੋਂ ਬੱਸ ਸਟੈਂਡ ਪਿੰਡ ਚੰਦਭਾਨ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਧਰਨਾ ਲਾਇਆ ਹੋਇਆ ਸੀ, ਜਿਸ ਦੀ ਅਗਵਾਈ ਕੁਲਦੀਪ ਸਿੰਘ ਤੇ ਉਸਦੀ ਪਤਨੀ ਅਮਨਦੀਪ ਕੌਰ ਮੌਜੂਦਾ ਸਰਪੰਚ ਕਰ ਰਹੇ ਸਨ ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਬਿਜਲੀ ਵਿਭਾਗ ਨੇ ਕੀਤੀ ਸਖ਼ਤੀ, ਸੂਬੇ ਭਰ 'ਚ ਸ਼ੁਰੂ ਹੋਈ ਕਾਰਵਾਈ
ਸ਼ਾਮ 5 ਵਜੇ ਜਦ ਸਾਰਾ ਪ੍ਰਸ਼ਾਸਨ ਇਨ੍ਹਾਂ ਨੂੰ ਬੰਦ ਕੀਤੇ ਹਾਈਵੇਅ ਨੂੰ ਖੋਲ੍ਹਣ ਲਈ ਪਿਆਰ ਨਾਲ ਸਮਝਾ ਰਿਹਾ ਸੀ ਤਾਂ ਇੰਨੇ ’ਚ ਹੀ ਅਮਨਦੀਪ ਕੌਰ ਸਰਪੰਚ ਵੱਲੋਂ ਮੌਜੂਦ ਲੋਕਾਂ ਨੂੰ ਪੁਲਸ ਖ਼ਿਲਾਫ ਭੜਕਾਇਆ ਅਤੇ ਖੁਦ ਇੱਟ ਦਾ ਪੱਕਾ ਰੋੜਾ ਚੁੱਕ ਕੇ ਮਾਰਿਆ। ਇਸ ਪਥਰਾਅ ਦੌਰਾਨ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਇਨ੍ਹਾਂ ਵੱਲੋਂ ਮੌਕਾ ’ਤੇ ਖੜ੍ਹੀਆਂ ਪੁਲਸ ਤੇ ਮੀਡੀਆ ਦੀਆਂ ਗੱਡੀਆਂ ਵੀ ਭੰਨੀਆਂ ਗਈ ਤੇ ਕਈ ਨਿੱਜੀ ਵਾਹਨਾਂ ਦੀ ਵੀ ਭੰਨ-ਤੋੜ ਕਰਨੀ ਵੀ ਸ਼ੁਰੂ ਕਰ ਦਿੱਤੀ। ਇਸ ਉਪਰੰਤ ਫਰੀਦਕੋਟ ਐੱਸ. ਐੱਸ. ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਅਤੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਇਸ ਘਟਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ਲਈ ਜ਼ਿੰਮੇਵਾਰ ਕਰੀਬ 38 ਮੁਲਜ਼ਮਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀ ਬੱਸ 'ਤੇ ਵੱਡਾ ਹਮਲਾ, ਸਵਾਰੀਆਂ ਦੇ ਸੁੱਕੇ ਸਾਹ
ਐੱਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਹੁਣ ਸਥਿਤੀ ਕੰਟਰੋਲ ’ਚ ਹੈ। ਉਨ੍ਹਾਂ ਦੱਸਿਆ ਕਿ ਉਕਤ ਘਨਾ ’ਚ ਅੰਮ੍ਰਿਤਪਾਲ ਸਿੰਘ,ਮਨਪ੍ਰੀਤ ਸਿੰਘ,ਹਰਜਿੰਦਰ ਸਿੰਘ,ਸ਼ੈਬਰ ਸਿੰਘ,ਬਲਜਿੰਦਰ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਕੌਰ, ਰਾਜਿੰਦਰ ਕੌਰ, ਅਮਨਦੀਪ ਕੌਰ, ਗੁਰਜੀਵਨ ਸਿੰਘ ਉਰਫ ਜਿੰਮੀ, ਮਨਪ੍ਰੀਤ ਸਿੰਘ, ਲੱਖਾ ਸਿੰਘ, ਅਮਨ ਸਿੰਘ, ਜਸਵਿੰਦਰ ਸਿੰਘ, ਬੰਟੀ ਸਿੰਘ, ਅਰਸ਼ਦੀਪ ਸਿੰਘ, ਸੁਖਵੀਰ ਸਿੰਘ, ਸੰਦੀਪ ਸਿੰਘ, ਅਮਨਦੀਪ ਸਿੰਘ, ਅਰਸ਼ਦੀਪ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਸੀਬ ਸਿੰਘ, ਚਮਕੌਰ ਸਿੰਘ, ਗੁਰਦੀਪ ਸਿੰਘ, ਸਹਿਜਪ੍ਰੀਤ ਸਿੰਘ, ਮਹਿਕਦੀਪ ਸਿੰਘ, ਕੁਲਦੀਪ ਸਿੰਘ, ਗੁਰਤੇਜ ਸਿੰਘ, ਸੰਦੀਪ ਸਿੰਘ, ਗੁਰਦੇਵ ਸਿੰਘ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਤੇ ਸਿਕੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਜ਼ਖਮੀ ਹੋਏ ਪੁਲਸ ਅਧਿਕਾਰੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਿੰਡ ਚੰਦਭਾਨ ’ਚ ਮਾਹੌਲ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਤੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਘਟਨਾ ’ਚ ਸ਼ਾਮਲ ਹੋਰ ਵਿਅਕਤੀਆਂ ਦੀਆਂ ਗ੍ਰਿਫਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਥਾਣਾ ਜੈਤੋ ’ਚ ਮੁਕੱਦਮਾ ਨੰਬਰ 9 ਮਿਤੀ 6.2.2025 ਅਧੀਨ ਧਾਰਾ 109, 132, 221, 121(1), 121(2), 309(6), 74, 304, 62, 324(4), 191(3), 190 ਬੀ. ਐੱਨ. ਐੱਸ. ਤਹਿਤ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖਾਹ ਲੈ ਕੇ ਪੰਜਾਬ ਵਿਚ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਨੂੰ ਮਿਲੇਗੀ ਸੈਲਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e