ਰਵਾਇਤੀ ਪਾਰਟੀਆਂ ਖਿਲਾਫ ''ਆਪ'' ਹਮਖਿਆਲੀ ਧਿਰਾਂ ਨਾਲ ਗੱਠਜੋੜ ਦੀ ਹਮਾਇਤੀ
Thursday, Jan 24, 2019 - 09:15 AM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਐੱਮ. ਪੀ. ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਨੂੰ ਲੁੱਟਣ ਵਾਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ 'ਚ ਹਮਖਿਆਲੀ ਧਿਰਾਂ ਨਾਲ ਗੱਠਜੋੜ ਕਰਨ ਦੀ ਹਮਾਇਤੀ ਹੈ। ਮੀਡੀਆ ਵਿਚ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਗੱਠਜੋੜ ਦੀਆਂ ਉਨ੍ਹਾਂ ਸਾਰੀਆਂ ਸੰਭਾਵਨਾਵਾਂ ਦੀ ਭਾਲ ਜਾਰੀ ਹੈ ਤਾਂ ਕਿ ਸੰਭਾਵੀ ਗੱਠਜੋੜ ਭਵਿੱਖ 'ਚ ਇਕਜੁੱਟ ਅਤੇ ਇਕ ਸੁਰ ਰਹਿ ਕੇ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਹਰ ਫਰੰਟ 'ਤੇ ਮਾਤ ਦੇ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਲਈ 'ਆਪ' ਲੀਡਰਸ਼ਿਪ ਦੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਲਬਾਤ ਜਾਰੀ ਹੈ।