ਚੋਣ ਅਧਿਕਾਰੀ ਵਲੋਂ ਤਰਨਤਾਰਨ ਤੋਂ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨੂੰ ਨੋਟਿਸ

Saturday, Mar 16, 2019 - 10:03 AM (IST)

ਚੋਣ ਅਧਿਕਾਰੀ ਵਲੋਂ ਤਰਨਤਾਰਨ ਤੋਂ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨੂੰ ਨੋਟਿਸ

ਚੰਡੀਗੜ੍ਹ (ਭੁੱਲਰ) : ਪਿਛਲੇ ਦਿਨੀ ਖਡੂਰ ਸਾਹਿਬ ਹਲਕੇ 'ਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਰੈਲੀ ਤੋਂ ਬਾਅਦ ਸ਼ਰਾਬ ਵੰਡੇ ਜਾਣ ਦੇ ਮਾਮਲੇ 'ਚ ਮੁੱਖ ਚੋਣ ਅਧਿਕਾਰੀ ਦੇ ਨਿਰਦੇਸ਼ਾਂ 'ਤੇ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਹੁਣ ਤਰਨਤਾਰਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦੇ ਨਾਲ ਰੈਲੀ ਲਈ ਜ਼ਮੀਨ ਮੁਹੱਈਆ ਕਰਵਾਉਣ ਵਾਲੇ ਮਾਲਕ ਨੂੰ ਜ਼ਿਲਾ ਚੋਣ ਅਧਿਕਾਰੀ ਨੇ ਨੋਟਿਸ ਜਾਰੀ ਕੀਤਾ ਹੈ। ਮੁੱਖ ਚੋਣ ਦਫਤਰ ਦੇ ਬੁਲਾਰੇ ਅਨੁਸਾਰ ਜ਼ਿਲਾ ਚੋਣ ਅਧਿਕਾਰੀ ਤਰਨਤਾਰਨ ਨੇ ਨੋਟਿਸ ਜਾਰੀ ਕਰਦਿਆਂ 24 ਘੰਟਿਆਂ 'ਚ ਇਸ ਦਾ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ  ਮੀਡੀਆ 'ਚ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੇ ਜ਼ਿਲਾ ਅਧਿਕਾਰੀਆਂ ਤੋਂ ਇਸ ਦੀ ਰਿਪੋਰਟ ਮੰਗੀ ਸੀ।


author

Baljeet Kaur

Content Editor

Related News