ਧਰਮਸੋਤ ਨੇ ਵਜੀਫ਼ਾ ਰਾਸ਼ੀ ਬਾਰੇ ਤੋੜ-ਮਰੋੜ ਕੇ ਅੰਕੜੇ ਦਿੱਤੇ : ਅਕਾਲੀ ਦਲ

Sunday, Nov 18, 2018 - 09:44 AM (IST)

ਧਰਮਸੋਤ ਨੇ ਵਜੀਫ਼ਾ ਰਾਸ਼ੀ ਬਾਰੇ ਤੋੜ-ਮਰੋੜ ਕੇ ਅੰਕੜੇ ਦਿੱਤੇ : ਅਕਾਲੀ ਦਲ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਕਾਂਗਰਸ ਸਰਕਾਰ ਨੂੰ ਨਮੋਸ਼ੀ ਤੋਂ ਬਚਾਉਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਅੰਕੜਿਆਂ ਨੂੰ ਤੋੜਨ-ਮਰੋੜਨ ਦੇ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਕਾਂਗਰਸੀ ਮੰਤਰੀ ਨੂੰ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਜੇ ਉਸ 'ਚ ਹਿੰਮਤ ਹੈ ਤਾਂ ਉਹ ਈਮਾਨਦਾਰੀ ਨਾਲ ਦੱਸੇ ਕਿ ਸੂਬਾ ਸਰਕਾਰ ਦਲਿਤ ਵਿਦਿਆਰਥੀਆਂ ਦੇ ਵਜ਼ੀਫਿਆਂ ਦੀ ਰਾਸ਼ੀ ਦਾ ਦੁਰਉਪਯੋਗ ਕਿਉਂ ਕਰ ਰਹੀ ਹੈ? ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਧਰਮਸੋਤ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਇਹ ਝੂਠਾ ਦਾਅਵਾ ਕੀਤਾ ਹੈ ਕਿ ਕਾਂਗਰਸ ਸਰਕਾਰ ਪਿਛਲੇ 2 ਸਾਲਾਂ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਾਸਤੇ 203 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਨੇ ਹੁਣ ਤਕ ਦਲਿਤ ਵਜ਼ੀਫਿਆਂ ਲਈ ਸਿਰਫ 117 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਰਾਸ਼ੀ ਵੀ ਸਿਰਫ ਸਰਕਾਰੀ ਕਾਲਜਾਂ ਨੂੰ ਦਿੱਤੀ ਗਈ ਹੈ ਜਦਕਿ ਪ੍ਰਾਈਵੇਟ ਕਾਲਜਾਂ ਨੂੰ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਤੇ ਇਸ ਦੇ ਮੰਤਰੀਆਂ ਨੂੰ ਆਪਣੀਆਂ ਗਲਤੀਆਂ ਲੁਕਾਉਣ ਵਾਸਤੇ ਅੰਕੜਿਆਂ ਅਤੇ ਤੱਥਾਂ ਨੂੰ ਤੋੜਨ-ਮਰੋੜਨ ਦੀ ਆਦਤ ਹੈ।


author

Baljeet Kaur

Content Editor

Related News