ਅਕਾਲੀ ਦਲ ਟਕਸਾਲੀ ਨੇ ਹਾਈ ਪਾਵਰ ਕਮੇਟੀ ਦੀ ਮੀਟਿੰਗ ਸੱਦੀ

Saturday, Jul 13, 2019 - 09:24 AM (IST)

ਅਕਾਲੀ ਦਲ ਟਕਸਾਲੀ ਨੇ ਹਾਈ ਪਾਵਰ ਕਮੇਟੀ ਦੀ ਮੀਟਿੰਗ ਸੱਦੀ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੀਤੇ ਦਿਨ ਗਠਿਤ ਕੀਤੀ ਗਈ 5 ਮੈਂਬਰੀ ਹਾਈਪਾਵਰ ਕਮੇਟੀ ਦੀ ਪਲੇਠੀ ਮੀਟਿੰਗ 15 ਜੁਲਾਈ ਨੂੰ ਮੋਹਾਲੀ ਵਿਖੇ ਸੱਦੀ ਹੈ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਮੀਟਿੰਗ ਵਿਚ ਪੰਜ ਮੈਂਬਰੀ ਹਾਈਪਾਵਰ ਕਮੇਟੀ ਦੇ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾ, ਡਾ. ਰਤਨ ਸਿੰਘ ਅਜਨਾਲਾ, ਬੀਰਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਸ਼ਾਮਲ ਹੋਣਗੇ। ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਦੀ ਲੁੱਟ-ਖਸੁੱਟ, ਬਿਜਲੀ ਦਰਾਂ ਵਿਚ ਕੀਤੇ ਅਥਾਹ ਵਾਧੇ, ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅਤੇ ਅਨੰਦਪੁਰ ਦੇ ਮਤੇ ਨੂੰ ਮੌਜੂਦਾ ਸੰਦਰਭ ਵਿਚ ਢਾਲਣ ਤੋਂ ਇਲਾਵਾ ਹਮਖਿਆਲੀ ਪੰਥਕ ਅਤੇ ਰਾਜਸੀ ਜਥੇਬੰਦੀਆਂ ਨਾਲ ਗੱਲਬਾਤ ਕਰਨ 'ਤੇ ਠੋਸ ਰਣਨੀਤੀ ਕੀਤੀ ਜਾਵੇਗੀ।


author

cherry

Content Editor

Related News