ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

Sunday, Apr 24, 2022 - 08:21 AM (IST)

ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

ਚੰਡੀਗੜ੍ਹ (ਸੁਸ਼ੀਲ) - ਬੁੜੈਲ ਜੇਲ੍ਹ ਦੇ ਪਿੱਛੇ ਕੰਧ ਕੋਲੋਂ ਸ਼ਨੀਵਾਰ ਰਾਤ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਮਿਲਣ ਨਾਲ ਹੜਕੰਪ ਮੱਚ ਗਿਆ। ਬੰਬ ਰੋਕੂ ਦਸਤਾ ਅਤੇ ਆਪਰੇਸ਼ਨ ਸੈੱਲ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਬੈਗ ਅੰਦਰੋਂ ਇਕ ਡੇਟੋਨੇਟਰ, ਤਾਰਾਂ ਅਤੇ ਰਿਮੋਟ ਮਿਲਿਆ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ’ਚ ਛਾਪਾ ਮਾਰ ਪੁਲਸ ਨੇ ਵੱਡੀ ਮਾਤਰਾ ’ਚ ਬਰਾਮਦ ਕੀਤਾ ਚਿੱਟਾ (ਵੀਡੀਓ)

ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਐੱਸ.ਐੱਸ. ਪੀ. ਕੁਲਦੀਪ ਸਿੰਘ ਚਹਲ, ਐੱਸ. ਐੱਸ. ਪੀ. ਮੋਹਾਲੀ ਸਮੇਤ ਫੋਰਸ ਪਹੁੰਚ ਗਈ। ਧਮਾਕਾਖੇਜ਼ ਸਮੱਗਰੀ ਮਿਲਣ ਦੀ ਜਾਣਕਾਰੀ ਆਰਮੀ ਨੂੰ ਦਿੱਤੀ ਗਈ। ਆਰਮੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਧਮਾਕਾਖੇਜ਼ ਸਾਮਾਨ ਨੇੜੇ ਮਿੱਟੀ ਦੀ ਬੋਰੀ ਰੱਖ ਦਿੱਤੀ। ਸੈਕਟਰ-49 ਥਾਣਾ ਪੁਲਸ ਨੇ ਅਣਪਛਾਤੇ ’ਤੇ ਮਾਮਲਾ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਘਟਨਾ ਸ਼ਨੀਵਾਰ ਰਾਤ 9 ਵਜੇ ਦੀ ਹੈ। ਪੁਲਸ ਕੰਟਰੋਲ ਰੂਮ ਨੂੰ ਬੁੜੈਲ ਜੇਲ੍ਹ ਦੇ ਪਿੱਛੇ ਸ਼ੱਕੀ ਬੈਗ ਹੋਣ ਦੀ ਸੂਚਨਾ ਮਿਲੀ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਬੰਬ ਰੋਕੂ ਦਸਤਾ ਅਤੇ ਆਪ੍ਰੇਸ਼ਨ ਸੈੱਲ ਦੀ ਟੀਮ ਮੌਕੇ ’ਤੇ ਪਹੁੰਚੀ। ਸੈਕਟਰ-49 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੈਗ ਵਾਲੀ ਜਗ੍ਹਾ ਨੂੰ ਖਾਲ੍ਹੀ ਕਰਵਾਇਆ। ਬੰਬ ਰੋਕੂ ਦਸਤੇ ਨੇ ਜਦੋਂ ਬੈਗ ਚੈੱਕ ਕੀਤਾ ਤਾਂ ਉਸ ਵਿਚ ਧਮਾਕਾਖੇਜ਼ ਸਾਮਾਨ ਮਿਲਿਆ। ਫੌਜ ਦੀ ਟੀਮ ਬਰਾਮਦ ਧਮਾਕਾਖੇਜ਼ ਸਮੱਗਰੀ ਦੀ ਜਾਂਚ ਕਰਨ ’ਚ ਜੁੱਟ ਗਈ ਹੈ। ਇਸ ਮੌਕੇ ਕੁਲਦੀਪ ਸਿੰਘ ਚਹਲ, ਐੱਸ. ਐੱਸ. ਪੀ. ਚੰਡੀਗੜ੍ਹ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਬੈਗ ਰੱਖਣ ਵਾਲੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ


author

rajwinder kaur

Content Editor

Related News