ਅਕਾਲ ਤਖਤ ਦੇ ਜਥੇਦਾਰ ਵਲੋਂ ਕਾਤਲ ਦੀ ਉਸਤਤ ਕਰਨਾ ਮੰਦਭਾਗਾ : ਬਿੱਟੂ

09/03/2019 9:48:52 AM

ਚੰਡੀਗਡ਼੍ਹ (ਭੁੱਲਰ)– ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਦੇ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦਾ ਮਨੁੱਖੀ ਬੰਬ ਬਣ ਕੇ ਕਤਲ ਕਰਨ ਵਾਲੇ ਦਿਲਾਵਰ ਸਿੰਘ ਨੂੰ ਸ਼ਹੀਦ ਦੱਸੇ ਜਾਣ ’ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਭ ਤੋਂ ਪਵਿੱਤਰ ਤੇ ਮਹਾਨ ਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਕ ਕਤਲ ਕਰਨ ਵਾਲੇ ਵਿਅਕਤੀ ਦੀ ਉਸਤਤ ਕਰਨਾ ਮੰਦਭਾਗਾ ਹੈ। ਬੇਅੰਤ ਸਿੰਘ ਪਰਿਵਾਰ ਨਾਲ ਸਬੰਧਿਤ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਇਸ ਨਾਲ ਹੋਰ ਸਿੱਖ ਨੌਜਵਾਨਾਂ ’ਚ ਗਲਤ ਸੰਦੇਸ਼ ਜਾਂਦਾ ਹੈ ਅਤੇ ਉਨ੍ਹਾਂ ਨੂੰ ਵੀ ਕਾਨੂੰਨ ਤੋਂ ਬਾਹਰ ਆ ਕੇ ਅਜਿਹੀ ਹਿੰਸਾ ਲਈ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਪੀ.ਐੱਚ.ਡੀ. ਦੀ ਪਡ਼੍ਹਾਈ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਬਾਰੇ ਪੂਰਾ ਗਿਆਨ ਹੈ। ਇਸ ਦੇ ਬਾਵਜੂਦ ਉਨ੍ਹਾਂ ਵੱਲੋਂ ਹਿੰਸਾ ਦਾ ਰਸਤਾ ਅਖਤਿਆਰ ਕਰ ਕੇ ਗੈਰ-ਕਾਨੂੰਨੀ ਕਾਰਵਾਈ ਕਰਨ ਵਾਲਿਆਂ ਦੀ ਪ੍ਰਸ਼ੰਸਾ ਕਰਨੀ ਕਿਸੇ ਵੀ ਤਰ੍ਹਾਂ ਵਾਜਿਬ ਨਹੀਂ।


rajwinder kaur

Content Editor

Related News