''ਮੀਟੂ'' ਮਾਮਲੇ ''ਚ ਮਾਰਕਫੈੱਡ ਦਾ ਜ਼ਿਲਾ ਮੈਨੇਜਰ ਸਸਪੈਂਡ

11/04/2018 9:42:17 AM

ਚੰਡੀਗੜ੍ਹ (ਭੁੱਲਰ) : 'ਮੀਟੂ' ਮਾਮਲੇ 'ਚ ਮਾਰਕਫੈੱਡ ਦੇ ਜ਼ਿਲਾ ਮੈਨੇਜਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ 'ਤੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ 'ਚ ਇਹ ਕਾਰਵਾਈ ਹੋਈ ਹੈ। ਇਸ ਦੌਰਾਨ ਕੁਲਵਿੰਦਰ ਸਿੰਘ ਦਾ ਹੈੱਡਕੁਆਰਟਰ ਮਾਰਕਫੈੱਡ ਦਾ ਚੰਡੀਗੜ੍ਹ ਸਥਿਤ ਮੁੱਖ ਦਫਤਰ ਹੋਵੇਗਾ।

ਮਾਰਕਫੈੱਡ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੁਜ਼ਮ ਨੇ ਦੱਸਿਆ ਕਿ ਜ਼ਿਲਾ ਮੈਨੇਜਰ ਕੁਲਵਿੰਦਰ ਸਿੰਘ ਨੂੰ ਬੀਤੀ ਦੇਰ ਸ਼ਾਮ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਦਿੱਤੇ ਗਏ। ਮਾਰਕਫੈੱਡ ਵਲੋਂ ਗਠਿਤ ਕਮੇਟੀ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਜਲਦੀ ਰਿਪੋਰਟ ਪੇਸ਼ ਕਰੇਗੀ ਜਿਸ ਤੋਂ ਬਾਅਦ ਜਾਂਚ ਰਿਪੋਰਟ ਆਉਣ ਤੋਂ ਬਾਅਦ ਅੱਗੇ ਕਾਰਵਾਈ ਹੋਵੇਗੀ।


Related News