ਮੋਗਾ ਜ਼ਿਲ੍ਹੇ ਨੂੰ ਮਿਲਿਆ ਰਾਸ਼ਟਰੀ ''ਗੰਦਗੀ ਮੁਕਤ ਭਾਰਤ'' ਪੁਰਸਕਾਰ

10/02/2020 3:50:40 PM

ਚੰਡੀਗੜ੍ਹ/ਮੋਗਾ : ਭਾਰਤ ਸਰਕਾਰ ਵਲੋ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ 'ਚ ਜਾਗਰੂਕਤਾ ਫੈਲਾਉਣ ਦੇ ਖੇਤਰ 'ਚ ਜ਼ਿਲ੍ਹਾ ਮੋਗਾ ਨੇ ਦੇਸ਼ ਭਰ 'ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ 'ਸਵੱਛ ਭਾਰਤ ਮਿਸ਼ਨ' ਦਿਵਸ ਮੌਕੇ ਰਾਸ਼ਟਰੀ 'ਗੰਦਗੀ ਮੁਕਤ ਭਾਰਤ' ਪੁਰਸਕਾਰ ਨਾਲ ਸਨਮਾਨਿਤ ਕੀਤਾ।ਇਹ ਸਮਾਗਮ ਵਰਚੁਅਲੀ ਕਰਵਾਇਆ ਗਿਆ।

ਇਹ ਵੀ ਪੜ੍ਹੋ : IPL 2020: ਚੇਨਈ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਟੱਕਰ ਅੱਜ, ਵਾਪਸੀ ਕਰਨ ਉਤਰਨਗੇ ਧੋਨੀ ਦੇ ਧੁਨੰਤਰ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ 'ਚ ਖ਼ਾਸ ਕਰਕੇ ਪੇਂਡੂ ਖੇਤਰਾਂ 'ਚ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) 'ਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜ਼ਿਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ 'ਚ ਪਹਿਲਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ : ਖਿਡਾਰੀ ਪਤੀ ਦੇ ਅਫੇਅਰ ਤੋਂ ਤੰਗ ਆਈ ਪਤਨੀ ਨੇ ਕਤਲ ਲਈ ਦਿੱਤੀ 9.30 ਕਰੋੜ ਦੀ ਸੁਪਾਰੀ, ਇੰਝ ਬਚੀ ਜਾਨ

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ 'ਚ ਵਾਲ ਪੇਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ, ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਬਹੁਤ ਸਰਾਹਿਆ ਗਿਆ। ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜ਼ਿਲ੍ਹਾ ਮੋਗਾ 'ਚ ਤਾਇਨਾਤ ਐਕਸੀਅਨ ਜਸਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ 'ਤੇ ਜ਼ਿਲ੍ਹਾ ਮੋਗਾ ਦੀ ਬਣੀ ਇਸ ਪਛਾਣ ਨੂੰ ਬਰਕਰਾਰ ਰੱਖਿਆ ਜਾਵੇ।

ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਘਰ 'ਚ ਦਾਖ਼ਲ ਹੋ ਹਵਸ ਦੇ ਭੇੜੀਏ ਨੇ 8 ਸਾਲ ਦੀ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ

Baljeet Kaur

This news is Content Editor Baljeet Kaur