ਚੰਡੀਗੜ੍ਹ ਪੰਜਾਬ ਦਾ ਹੈ, ਮੁੱਖ ਮੰਤਰੀ ਅਤੇ ਕੇਂਦਰ ਆਪਣੀ ਨੀਤੀ ਸੁਧਾਰਨ : ਹਰਨਾਮ ਸਿੰਘ ਖਾਲਸਾ

Tuesday, Jul 12, 2022 - 11:25 AM (IST)

ਚੰਡੀਗੜ੍ਹ ਪੰਜਾਬ ਦਾ ਹੈ, ਮੁੱਖ ਮੰਤਰੀ ਅਤੇ ਕੇਂਦਰ ਆਪਣੀ ਨੀਤੀ ਸੁਧਾਰਨ : ਹਰਨਾਮ ਸਿੰਘ ਖਾਲਸਾ

ਚੌਕ ਮਹਿਤਾ (ਪਾਲ) - ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਾਈ ਕੋਰਟ ਭਵਨ ਲਈ ਵੱਖਰੀ ਜ਼ਮੀਨ ਮੰਗਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੌਜੂਦਾ ਮੁੱਖ ਮੰਤਰੀ ਨੇ ਪੰਜਾਬ ਦੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਕਿਸੇ ਵੀ ਕੇਂਦਰੀ ਮੰਤਰੀ ਕੋਲ ਪੰਜਾਬ ਦੀ ਜ਼ਮੀਨ ਕਿਸੇ ਹੋਰ ਨੂੰ ਦੇਣ ਦਾ ਕੋਈ ਅਧਿਕਾਰ ਨਹੀਂ। ਕੇਂਦਰੀ ਮੰਤਰੀ ਦੇ ਬਿਆਨ ਤੋਂ ਇਹ ਲੱਗਦਾ ਹੈ ਕਿ ਕੇਂਦਰ ਚੰਡੀਗੜ੍ਹ ਨੂੰ ਪੰਜਾਬ ਦਾ ਹਿੱਸਾ ਨਹੀਂ ਸਗੋਂ ਕੇਂਦਰ ਦਾ ਹੋਣਾ ਮੰਨਦਾ ਹੈ। ਜਦਕਿ ਉਨ੍ਹਾਂ ਨੂੰ ਇਹ ਗਿਆਨ ਹੋਣਾ ਚਾਹੀਦਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਜ਼ਮੀਨ ’ਤੇ ਪੰਜਾਬ ਦੀ ਰਾਜਧਾਨੀ ਵਜੋਂ ਵਸਾਇਆ ਗਿਆ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੀ ਨਵੀਂ ਵਿਧਾਨ ਸਭਾ ਲਈ ਭਵਨ ਬਣਾਉਣ ਲਈ ਚੰਡੀਗੜ੍ਹ ਵਿਚ ਜ਼ਮੀਨ ਦਿੱਤੇ ਜਾਣ ਦੇ ਕੇਂਦਰੀ ਗ੍ਰਹਿ ਮੰਤਰੀ ਦਾ ਐਲਾਨ ਦੁੱਖਦਾਇਕ ਹੋਣ ਦੇ ਨਾਲ ਨਾਲ ਕਬੂਲਣ ਯੋਗ ਤੇ ਨਾ ਮੰਨਣਯੋਗ ਹੈ। ਉਨ੍ਹਾਂ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਨੇ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣੀ ਹੀ ਹੈ ਤਾਂ ਉਹ ਉਸੇ ਖ਼ਰਚੇ ’ਤੇ ਲਾਗਤ ਨਾਲ ਪੰਚਕੂਲਾ ਵਿਖੇ ਹਰਿਆਣਾ ਦੇ ਵਿਧਾਨ ਸਭਾ ਲਈ ਨਵ ਇਮਾਰਤ ਦਾ ਨਿਰਮਾਣ ਕਰ ਕੇ ਦੇ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਚੰਡੀਗੜ੍ਹ ’ਤੋਂ ਆਪਣਾ ਹੱਕ ਅਤੇ ਦਾਅਵਾ ਨਹੀਂ ਛੱਡਣਗੇ। ਮੁੱਖ ਮੰਤਰੀ ਭਗਵੰਤ ਮਾਨ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਪੰਜਾਬ ਹਾਈ ਕੋਰਟ ਲਈ ਕੋਈ ਫ਼ੈਸਲਾ ਲੈ ਸਕੇ। 

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਹਾਈ ਕੋਰਟ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਦਿੱਲੀ ਦੇ ਆਕਾ ਦੇ ਹੱਥਾਂ ’ਚ ਖੇਡਣ ਅਤੇ ਪੰਜਾਬ ਦੇ ਅਧਿਕਾਰਾਂ ਤੋਂ ਹੱਥ ਖਿੱਚਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਮਾਨ ਨੂੰ ਦਿਲੀ ਦੇ ਆਕਾਵਾਂ ਦੇ ਹੱਥੋਂ ਬੇਵੱਸ ਹੋਣ ਦੀ ਥਾਂ ਪੰਜਾਬ ਦਾ ਸਪੂਤ ਹੋਣ ਦਾ ਸਬੂਤ ਦੇਣ ਲਈ ਕਿਹਾ। ਪੰਜਾਬੀਆਂ ਨੇ ਪੰਜਾਬ ਦੇ ਅਧਿਕਾਰਾਂ ਲਈ ਲੰਮੀ ਲੜਾਈ ਲੜੀ ਹੈ। ਉਨ੍ਹਾਂ ਪੰਜਾਬ ਦੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਦਰਪੇਸ਼ ਮੌਜੂਦਾ ਮਾਮਲਿਆਂ ਵਿਚ ਦਖਲ ਦੇਣ ਲਈ ਕਿਹਾ ਹੈ। ਦਮਦਮੀ ਟਕਸਾਲ ਦੇ ਮੁਖੀ ਨੇ ਮੁੱਖ ਮੰਤਰੀ ਵੱਲੋਂ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦੇ ਕੀਤੇ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ:  ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ


author

rajwinder kaur

Content Editor

Related News