ਵਿਦਿਆਰਥੀਆਂ ਦੀ ਪੜ੍ਹਾਈ ''ਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ ਦੋ ਅਤੇ ਤਿੰਨ ਨਵੰਬਰ ਨੂੰ

11/01/2020 4:31:27 PM

ਚੰਡੀਗੜ੍ਹ: ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ 'ਚ ਹੋਰ ਸੁਧਾਰ ਲਿਆਉਣ ਲਈ ਦੋ ਅਤੇ ਤਿੰਨ ਨਵੰਬਰ 2020 ਨੂੰ ਸਾਰੇ ਸਕੂਲਾਂ 'ਚ ਮਾਪੇ-ਅਧਿਆਪਕ ਮੀਟਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ, ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ (ਤਸਵੀਰਾਂ)

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਵਲੋਂ ਜਾਰੀ ਕੀਤੇ ਗਏ ਪੱਤਰ 'ਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ 'ਚ ਘਾਟਾ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਸੀ.) 'ਤੇ ਵਿਸ਼ੇਸ਼ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਰਵੇਖਣ 11 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਬੱਚਿਆਂ ਦੀ ਭਾਗੇਦਾਰੀ ਨੂੰ ਯਕੀਨੀ ਬਨਾਉਣ ਅਤੇ ਉਨ੍ਹਾਂ ਦੀ ਤਿਆਰੀ ਦੇ ਪੱਖਾਂ ਬਾਰੇ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਜਾਵੇਗੀ। ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ।

ਇਹ ਵੀ ਪੜ੍ਹੋ:  ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਈ ਤੇਜ ਕੌਰ ਦੀ ਲਾਸ਼ 22 ਦਿਨਾਂ ਬਾਅਦ ਵਾਰਸਾਂ ਨੂੰ ਕੀਤੀ ਗਈ ਸਪੁਰਦ

Shyna

This news is Content Editor Shyna