... ਤੇ ਹੁਣ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਟ੍ਰੇਨਿੰਗ ਦੇਵੇਗੀ ਸਰਕਾਰ

02/09/2019 9:24:12 AM

ਚੰਡੀਗੜ੍ਹ (ਭੁੱਲਰ) : ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ-ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਨੇ ਵਿਭਾਗ ਨੂੰ ਕਿਹਾ ਹੈ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਪੰਚਾਂ ਅਤੇ ਸਰਪੰਚਾਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਚੁਣੀਆਂ ਗਈਆਂ ਔਰਤਾਂ ਖੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ। ਪੰਚਾਇਤ ਮੰਤਰੀ ਨੇ ਦੱਸਿਆ ਕਿ ਹਰ ਬਲਾਕ ਵਿਚ ਦੋ ਦਿਨਾ ਟ੍ਰੇਨਿੰਗ ਕੈਂਪ ਲਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੇਣਗੇ। ਮੋਗਾ, ਫਿਰੋਜ਼ਪੁਰ ਅਤੇ ਰੋਪੜ ਜ਼ਿਲਿਆਂ ਦੀ ਟ੍ਰੇਨਿੰਗ 11 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਬਾਕੀ 19 ਜ਼ਿਲਿਆਂ ਦੀ ਟ੍ਰੇਨਿੰਗ 15 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

Baljeet Kaur

This news is Content Editor Baljeet Kaur