ਚੰਡੀਗੜ੍ਹ : ਸ਼ਾਰਟ ਸਰਕਟ ਕਾਰਨ ਹਸਪਤਾਲ ਦੀ ਇਮਾਰਤ ਨੂੰ ਲੱਗੀ ਅੱਗ
Thursday, May 09, 2019 - 01:02 PM (IST)
ਚੰਡੀਗੜ੍ਹ (ਭਗਵੰਤ) - ਅੱਜ ਚੰਡੀਗੜ੍ਹ ਦੇ ਜੀ. ਐੱਮ. ਸੀ. ਐੱਚ-32 ਹਸਪਤਾਲ ਦੀ ਪਹਿਲੀ ਮਜ਼ਿੰਲ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਵਲੋਂ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ, ਜਿਨ੍ਹਾਂ ਵਲੋਂ ਹਸਪਤਾਲ 'ਚ ਲੱਗੀ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਇਸ ਹਾਦਸੇ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋ ਸਕਿਆ।