ਸੁਖਬੀਰ ਬਾਦਲ ਦਾ ਬਿਆਨ, ਕਿਹਾ-ਗਾਂਧੀ ਪਰਿਵਾਰ ਨੇ ਯੋਜਨਾਬੱਧ ਤਰੀਕੇ ਨਾਲ ਸਿੱਖ ਕਤਲੇਆਮ ਕਰਵਾਇਆ

11/02/2020 9:33:28 AM

ਚੰਡੀਗੜ੍ਹ (ਜ.ਬ.): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰਾਲਾ ਨੂੰ ਬੇਨਤੀ ਕੀਤੀ ਕਿ ਸੀਨੀਅਰ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਤੇ ਕਮਲਨਾਥ ਖ਼ਿਲਾਫ਼ ਤੇਜ਼ੀ ਨਾਲ ਕੇਸ ਚਲਾਏ ਜਾਣ, ਕਿਉਂਕਿ ਕਾਂਗਰਸ ਵਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੇ ਪੀੜਤ 36 ਸਾਲ ਬੀਤਣ ਮਗਰੋਂ ਵੀ ਹਾਲੇ ਤਕ ਨਿਆਂ ਦੀ ਉਡੀਕ ਕਰ ਰਹੇ ਹਨ। ਇੱਥੇ ਜਾਰੀ ਕੀਤੇ ਇਕ ਬਿਆਨ 'ਚ ਸੁਖਬੀਰ ਨੇ 1 ਤੋਂ 4 ਨਵੰਬਰ ਤਕ ਹੋਏ ਕਤਲੇਆਮ ਦੇ ਪੀੜਤਾਂ ਨਾਲ ਇਕਜੁੱਟਤਾ ਪਗਟ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਲਈ ਸੰਘਰਸ਼ ਕਰਦੀ ਰਹੇਗੀ ਅਤੇ ਯਕੀਨੀ ਬਣਾਏਗੀ ਕਿ ਇਸ ਕਤਲੇਆਮ ਵਿਚ ਸ਼ਾਮਲ ਕਾਂਗਰਸੀਆਂ ਨੂੰ ਸਜ਼ਾਵਾਂ ਮਿਲਣ। ਉਨ੍ਹਾਂ ਕਿਹਾ ਕਿ ਭਾਵੇਂ ਜਗਦੀਸ਼ ਟਾਈਟਲਰ ਤੇ ਕਮਲਨਾਥ ਖਿਲਾਫ ਗਵਾਹ ਸਾਹਮਣੇ ਆÂਏ ਪਰ ਕਾਂਗਰਸ ਆਪਣੇ ਖਿਲਾਫ ਕੇਸ ਲਟਕਵਾਉਣ ਵਿਚ ਸਫਲ ਹੋ ਗਈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸੀਨੀਅਰ ਪੱਤਰਕਾਰ ਸੰਜੇ ਸੂਰੀ, ਜਿਨ੍ਹਾਂ ਨੇ ਸਿੱਖਾਂ ਦਾ ਕਤਲੇਆਮ ਅੱਖੀਂ ਵੇਖਿਆ ਸੀ, ਨੇ ਇਹ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਐੱਸ. ਆਈ. ਟੀ. ਨੂੰ ਲਿਖ ਕੇ ਆਖਿਆ ਹੈ ਕਿ ਉਨ੍ਹਾਂ ਕੋਲ ਗਵਾਹ ਵਜੋਂ ਸਬੂਤ ਮੌਜੂਦ ਹੈ ਪਰ ਉਨ੍ਹਾਂ ਨੂੰ ਕਦੇ ਵੀ ਇਸ ਵਾਸਤੇ ਸੱਦਿਆ ਹੀ ਨਹੀਂ ਗਿਆ।

ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਸਾਨੂੰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਸੁਨੇਹਾ ਮਿਲਦੈ : ਭਾਈ ਲੌਂਗੋਵਾਲ

ਸੁਖਬੀਰ ਨੇ ਦਿੱਲੀ ਦੀ ਆਮ ਆਦਮੀ ਸਰਕਾਰ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਨਾਲ ਰਲੀ ਹੋਈ ਹੈ ਤੇ ਇਸਨੇ ਹਮੇਸ਼ਾ ਕਤਲੇਆਮ 'ਚ ਸ਼ਾਮਲ ਕਾਂਗਰਸੀਆਂ ਖ਼ਿਲਾਫ਼ ਕੇਸਾਂ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੀੜਤਾਂ ਨਾਲ ਹਮਦਰਦੀ ਹੋਣ ਦੇ ਦਾਅਵੇ ਕਰ ਕੇ ਸਿੱਖ ਭਾਈਚਾਰੇ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਸੱਚਾਈ ਇਹ ਹੈ ਕਿ ਕੇਜਰੀਵਾਲ ਨੇ ਤਾਂ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਤੋਂ ਵੀ ਨਾਂਹ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਉਨ੍ਹਾਂ ਕਿਹਾ ਕਿ ਕਿਸੇ ਦੇ ਵੀ ਮਨ 'ਚ ਇਹ ਸ਼ੱਕ ਨਹੀਂ ਹੈ ਕਿ ਗਾਂਧੀ ਪਰਿਵਾਰ ਨੇ ਇੰਦਰਾ ਗਾਂਧੀ ਦੇ ਕਤਲ ਮਗਰੋਂ ਹੀ 1 ਨਵੰਬਰ 1984 ਵਿਚ ਸਿੱਖ ਕਤਲੇਆਮ ਦੀ ਯੋਜਨਾ ਬਣਾਈ ਤੇ ਇਸ ਨੂੰ ਪ੍ਰਵਾਨ ਚੜ੍ਹਾਇਆ। ਇਹ ਸਪੱਸ਼ਟ ਹੈ ਕਿ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਹੁਕਮ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਨੇ ਦਿੱਤੇ ਤੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਉਨ੍ਹਾਂ ਦੀ ਪਛਾਣ ਦੇ ਆਧਾਰ 'ਤੇ ਨਿਸ਼ਾਨਾ ਬਣਾਇਆ ਗਿਆ।

Baljeet Kaur

This news is Content Editor Baljeet Kaur