ਸੁਖਬੀਰ ਬਾਦਲ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ’ਚ ਪੇਸ਼ੀ ਤੋਂ ਮੰਗੀ ਛੋਟ

12/22/2020 9:25:44 AM

ਚੰਡੀਗੜ੍ਹ (ਸੰਦੀਪ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖ਼ਿਲਾਫ਼ ਜ਼ਿਲ੍ਹਾ ਅਦਾਲਤ ’ਚ ਚੱਲ ਰਹੇ ਮਾਣਹਾਨੀ ਦੇ ਕੇਸ ’ਚ ਸੁਖਬੀਰ ਬਾਦਲ ਨੇ ਪੇਸ਼ੀ ਤੋਂ ਛੋਟ ਦੇਣ ਸਬੰਧੀ ਅਦਾਲਤ ’ਚ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਕੇਸ ਦਾ ਟ੍ਰਾਇਲ ਖ਼ਤਮ ਹੋਣ ਤਕ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਮੁਅੱਤਲ, ਜਾਣੋ ਕੀ ਹੈ ਮਾਮਲਾ

ਦਰਜ ਪਟੀਸ਼ਨ ’ਚ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਦਿੱਲੀ ’ਚ ਪੜ੍ਹਾਈ ਕਰ ਰਿਹਾ ਹੈ ਅਤੇ ਉਹ ਪੰਜਾਬ ਦੇ ਬਾਦਲ ਪਿੰਡ ’ਚ ਰਹਿੰਦੇ ਹਨ। ਇਸ ਕਾਰਨ ਉਨ੍ਹਾਂ ਦਾ ਚੰਡੀਗੜ੍ਹ ’ਚ ਆਉਣਾ ਬਹੁਤ ਘੱਟ ਹੁੰਦਾ ਹੈ। ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸਕਿਓਰਿਟੀ ਦਿੱਤੀ ਹੈ। ਜੇਕਰ ਉਹ ਹਰ ਪੇਸ਼ੀ ਵਿਚ ਪੇਸ਼ ਹੋਣ ਲਈ ਅਦਾਲਤ ਪਹੁੰਚਣਗੇ ਤਾਂ ਇਸ ਦੌਰਾਨ ਅਦਾਲਤ ’ਚ ਹੋਰ ਕਾਨੂੰਨੀ ਕਾਰਵਾਈ ’ਚ ਵਿਘਨ ਪੈ ਸਕਦਾ ਹੈ। ਜੇਕਰ ਇਸ ਦੇ ਬਾਵਜੂਦ ਉਨ੍ਹਾਂ ਦੀ ਅਦਾਲਤ ਨੂੰ ਜ਼ਰੂਰਤ ਹੁੰਦੀ ਹੈ ਤਾਂ ਉਹ ਆਪਣੇ ਵਕੀਲ ਨੂੰ ਅਧਿਕਾਰ ਦਿੰਦੇ ਹਨ ਕਿ ਉਨ੍ਹਾਂ ਦੇ ਵਕੀਲ ਦੀ ਹਾਜ਼ਰੀ ’ਚ ਅਦਾਲਤ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ’ਚ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਪਟੀਸ਼ਨ ’ਤੇ ਸੁਣਵਾਈ ਲਈ ਅਦਾਲਤ ਨੇ 18 ਜਨਵਰੀ ਦੀ ਤਰੀਕ ਤੈਅ ਕੀਤੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਭਾਰਤ-ਪਾਕਿ ਸਰਹੱਦ ’ਤੇ ਖੇਤਾਂ ’ਚੋਂ ਭਾਰੀ ਗਿਣਤੀ ’ਚ ਗ੍ਰਨੇਡ ਬਰਾਮਦ, ਫ਼ੈਲੀ ਸਨਸਨੀ

ਨੋਟ— ਸੁਖਬੀਰ ਬਾਦਲ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ’ਚ ਪੇਸ਼ੀ ਤੋਂ ਮੰਗੀ ਛੋਟ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ? 

Baljeet Kaur

This news is Content Editor Baljeet Kaur