ਕਾਂਗਰਸ ਤੇ ਕੇਂਦਰ ''ਤੇ ਵਰ੍ਹੇ ਸੁਖਬੀਰ ਬਾਦਲ, ਕਿਹਾ- ਦੋਵਾਂ ਨੇ ਮਿਲ ਕੇ ਕਿਸਾਨਾਂ ਨਾਲ ਕੀਤਾ ਧੋਖਾ

10/30/2020 9:13:45 AM

ਚੰਡੀਗੜ੍ਹ (ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਰਾਜ ਵਾਲੇ ਛੱਤੀਸਗੜ੍ਹ ਸੂਬੇ ਵਿਚ ਸਰਕਾਰ ਵਲੋਂ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਬਣਾਉਣ ਲਈ ਬਿੱਲ ਪਾਸ ਕਰਨ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡਿਆ ਅਤੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਨਾਲ ਪੈਣ ਵਾਲੀ ਮਾਰ ਤੋਂ ਬਚਾਅ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ।

ਇਹ ਵੀ ਪੜ੍ਹੋ : ਦੇਵਤਾ ਨੂੰ ਖ਼ੁਸ਼ ਕਰਨ ਦੇ ਨਾਂ 'ਤੇ 4 ਜਨਾਨੀਆਂ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਕੀਤੀ ਵਾਇਰਲ

ਇਕ ਵਰਚੁਅਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਛੱਤੀਸਗੜ੍ਹ ਤੇ ਰਾਜਸਥਾਨ ਸਰਕਾਰਾਂ ਨੇ ਇਕੋ-ਜਿਹੇ ਕਾਨੂੰਨ ਪਾਸ ਕਰ ਕੇ ਆਪਣੇ ਕਿਸਾਨਾਂ ਦਾ ਬਚਾਅ ਕੀਤਾ ਹੈ ਜਦਕਿ ਦੂਜੇ ਪਾਸੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੇਂਦਰ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਜਾਣ-ਬੁੱਝ ਕੇ ਕੇਂਦਰੀ ਐਕਟਾਂ ਨੂੰ ਵਪਾਰ ਵਿਸ਼ੇ ਤਹਿਤ ਸੋਧਣ ਵਾਲੇ ਬਿੱਲ ਪਾਸ ਕੀਤੇ ਜਦਕਿ ਇਹ ਵਿਸ਼ਾ ਸਾਂਝੀ ਸੂਚੀ ਹੈ ਜਦਕਿ ਬਿੱਲ ਖੇਤੀਬਾੜੀ ਵਿਸ਼ੇ ਤਹਿਤ ਲਿਆਂਦੇ ਜਾਣੇ ਚਾਹੀਦੇ ਸਨ ਜੋ ਕਿ ਰਾਜ ਸੂਚੀ ਦਾ ਵਿਸ਼ਾ ਹੈ ਜਿਵੇਂ ਕਿ ਛੱਤੀਸਗੜ੍ਹ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਰਕਾਰ ਨੇ ਅਜਿਹਾ ਕਰ ਕੇ ਸੂਬੇ ਦੇ ਹਿੱਤ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੇਚ ਦਿੱਤੇ ਹਨ।

ਇਹ ਵੀ ਪੜ੍ਹੋ : ਜਨਾਨੀ ਨਾਲ ਹੋਟਲ 'ਚੋਂ ਇਤਰਾਜ਼ਯੋਗ ਹਾਲਤ 'ਚ ਫ਼ੜੇ ਗਏ ਡੀ.ਐੱਸ.ਪੀ. ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਵਾਰ-ਵਾਰ ਇਹ ਕਹਿੰਦੇ ਆ ਰਹੇ ਹਨ ਕਿ ਅਜਿਹੇ ਕਾਨੂੰਨ ਬਣਾਏ ਜਾਣ ਜਿਨ੍ਹਾਂ ਨਾਲ ਕਿਸਾਨਾਂ ਦੀ ਪ੍ਰਾਈਵੇਟ ਵਪਾਰੀਆਂ ਹੱਥੋਂ ਲੁੱਟ ਨੂੰ ਰੋਕਿਆ ਜਾ ਸਕੇ ਤੇ ਕਿਸਾਨਾਂ ਦਾ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਸੁਝਾਅ ਵੀ ਦਿੱਤਾ ਸੀ ਕਿ ਬਿੱਲ ਪੇਸ਼ ਕਰ ਕੇ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਬਣਾਇਆ ਜਾਵੇ ਤਾਂ ਜੋ ਤਿੰਨ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਹੀ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਕਹਿੰਦਿਆਂ ਤਜਵੀਜ਼ ਰੱਦ ਕਰ ਦਿੱਤੀ ਕਿ ਇਹ ਸਹੀ ਨਹੀਂ ਹੈ ਪਰ ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਅਜਿਹਾ ਮਹਿਸੂਸ ਨਹੀਂ ਕੀਤਾ।

ਇਹ ਵੀ ਪੜ੍ਹੋ :  ਨੌਜਵਾਨ ਨੇ ਕੋਬਰਾ ਸੱਪ ਨਾਲ ਕਰਵਾਇਆ ਵਿਆਹ, ਕਿਹਾ- ਇਹ ਮੇਰੀ ਪਿਛਲੇ ਜਨਮ ਦੀ ਪ੍ਰੇਮਿਕਾ ਹੈ (ਵੀਡੀਓ)

ਬਾਦਲ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪ ਵੇਖ ਲੈਣ ਕਿ ਕੌਣ ਉਨ੍ਹਾਂ ਦੇ ਨਾਲ ਹੈ ਤੇ ਕਿਸਨੇ ਉਨ੍ਹਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਬਾਦਲ ਨੇ ਕੇਰਲਾ ਸਰਕਾਰ ਨੂੰ ਵੀ ਵਧਾਈ ਦਿੱਤੀ, ਜਿਸ ਨੇ ਫਲਾਂ ਤੇ ਸਬਜ਼ੀਆਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਐਲਾਨ ਕੀਤਾ ਹੈ ਤੇ ਕਿਹਾ ਕਿ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਅਜਿਹਾ ਕਰਨਾ ਜ਼ਰੂਰੀ ਸੀ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵਲੋਂ ਹਾਲ ਹੀ 'ਚ ਦਿੱਤੇ ਬਿਆਨ ਕਿ ਅਕਾਲੀ ਦਲ ਨੇ ਕਾਂਗਰਸ ਦੇ ਦਬਾਅ ਹੇਠ ਭਾਜਪਾ ਨਾਲੋਂ ਗਠਜੋੜ ਤੋੜਿਆ ਬਾਰੇ ਪੁੱਛਣ 'ਤੇ ਬਾਦਲ ਨੇ ਕਿਹਾ ਕਿ ਅਜਿਹੇ ਬਿਆਨ ਨੱਢਾ ਵਰਗਿਆਂ ਨੂੰ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੌ ਸਾਲ ਪੁਰਾਣੀ ਪਾਰਟੀ ਹੈ, ਜਿਸ ਨੇ ਦਹਾਕਿਆਂ ਤੋਂ ਕਾਂਗਰਸ ਸਰਕਾਰ ਖ਼ਿਲਾਫ਼ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਕਰ ਕੇ ਭਾਜਪਾ ਨਾਲੋਂ ਗਠਜੋੜ ਤੋੜਿਆ ਕਿਉਂਕਿ ਭਾਜਪਾ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਨਾਂਹ ਕਰ ਦਿੱਤੀ ਅਤੇ ਪੰਜਾਬ ਵਿਚ ਖੇਤੀਬਾੜੀ ਦੇ ਭਵਿੱਖ ਨੂੰ ਵੱਡਾ ਨੁਕਸਾਨ ਪਹੁੰਚਾਇਆ।

Baljeet Kaur

This news is Content Editor Baljeet Kaur